ਰਾਸ਼ਟਰੀ ਬਾਲ ਪੁਰਸਕਾਰ ਲਈ ਸਰਕਾਰ ਨੇ ਅਰਜੀਆਂ ਮੰਗੀਆਂ - ਡਿਪਟੀ ਕਮਿਸ਼ਨਰ

ਰਾਸ਼ਟਰੀ ਬਾਲ ਪੁਰਸਕਾਰ ਲਈ ਸਰਕਾਰ ਨੇ ਅਰਜੀਆਂ ਮੰਗੀਆਂ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ 5 ਜੁਲਾਈ 2024--

ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋ ਜਾਰੀ ਹਦਾਇਤਾਂ ਬਾਰੇ ਦੱਸਦੇ ਡਿਪਟੀ ਕਮਿਸ਼ਨਰਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇਸਪੈਸ਼ਲ ਬੱਚੇ ਜਿਨਾ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲੱਬਧੀਆਂ ਹਾਸਿਲ ਕੀਤੀਆ ਹੋਣ। ਉਹ ਅਸਧਾਰਨ ਬੱਚੇ ਜਿਨ੍ਹਾ ਨੇ ਖੇਡਾਂਸਮਾਜ ਸੇਵਾਵਿਗਿਆਨ ਅਤੇ ਤਕਨਾਲੋਜੀਵਾਤਾਵਰਣਕਲਾ ਅਤੇ ਸਭਿੱਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚਜੋ ਕਿ ਰਾਸ਼ਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ 5 ਤੋ 18 ਸਾਲ ਤੱਕ ਦੀ ਉਮਰ ਦੇ ਹਨ।

ਉਨਾਂ ਦੇ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https:/awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈਬਸਾਈਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ  ਤੱਕ ਹੈ। ਅਵਾਰਡ ਵਿੱਚ ਇੱਕ ਮੈਡਲ ਅਤੇ ਪ੍ਰਸ਼ੰਸਾ ਪੱਤਰ ਹੁੰਦਾ ਹੈਜੋ ਕਿ ਪ੍ਰਧਾਨ ਮੰਤਰੀ ਵੱਲੋ ਦਿੱਤਾ ਜਾਂਦਾ ਹੈ।ਇਸ ਤੋ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ਭਾਰਤੀ ਬਾਲ ਕਲਿਆਣ ਪਰਿਸ਼ਦ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋ ਕੋਈ ਮਾਨਤਾ ਜਾ ਸਹਾਇਤਾ ਦਿੱਤੀ ਜਾਂਦੀ ਹੈ ਇਸ ਲਈ ਭਾਰਤੀ ਬਾਲ ਕਲਿਆਣ ਪਰਿਸ਼ਦ ਵੱਲੋ ਜਾਰੀ ਕਿਸੇ ਵੀ ਤਰ੍ਹਾ ਦੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਟ੍ਰੇਸ਼ਨ ਨਾ ਕੀਤਾ ਜਾਵੇ।ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) ਦੀ ਵੈਬਸਾਈਟ https:/awards.gov.in ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਪੀਲ ਕੀਤੀ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ। ਇਸ ਲਈ ਜਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ। ਉਨ੍ਹਾ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰਜਿਲ੍ਹਾ ਪ੍ਰਬੰਧਕੀ ਕੰਪਲੈਕਸਦੂਸਰੀ ਮੰਜਿਲਕਮਰਾ ਨੰ. 238, ਅੰਮ੍ਰਿਤਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ