ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਰੂਪਨਗਰ, 14 ਮਈ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਜਿਸਟਰਾਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਡਾ. ਬੀ.ਐੱਸ. ਸਤਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਰਕਾਰੀ ਸ਼ਿਵਾਲਿਕ ਕਾਲਜ ਨਯਾਂ ਨੰਗਲ ਦੇ ਸਾਬਕਾ ਪ੍ਰਿੰਸੀਪਲ ਪ੍ਰੋ. ਸਵਿਤਾ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ। ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਅਤੇ ਪ੍ਰੋ. ਮਨਪ੍ਰੀਤ ਸਿੰਘ ਦੀ ਅਗਵਾਈ ਅਧੀਨ ਐੱਨ.ਸੀ.ਸੀ. ਕੈਡਿਟਸ ਵੱਲੋਂ ਮਹਿਮਾਨਾਂ ਨੂੰ ਗਾਰਡ ਆੱਫ ਆੱਨਰ ਦਿੱਤਾ ਗਿਆ।
 
ਇਸ ਸਮਾਰੋਹ ਵਿੱਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ, ਸਾਬਕਾ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਐਡਵੋਕੇਟ ਚੇਤਨ ਅਗਰਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ ਸ਼੍ਰੀ ਕਰਨ ਮਹਿਤਾ, ਸ਼੍ਰੀ ਚਿਤਰੰਜਨ ਬਾਂਸਲ, ਮੈਡਮ ਨੀਨੂ ਸਤਿਆਲ, ਸ਼੍ਰੀਮਤੀ ਕਿਰਨਪ੍ਰੀਤ ਕੌਰ ਗਿੱਲ, ਡਾ. ਜਗਜੀਵਨ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। 
 
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਪ੍ਰਾਪਤੀਆਂ ਸਬੰਧੀ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। 
        
ਮੁੱਖ ਮਹਿਮਾਨ ਡਾ. ਬੀ.ਐੱਸ. ਸਤਿਆਲ ਨੇ ਵਿਦਿਆਰਥੀਆਂ ਨਾਲ ਇੱਛਾ ਸ਼ਕਤੀ ਨਾਲ ਅੱਗੇ ਵਧਣ ਲਈ ਕਈ ਅਨੁਭਵ ਸਾਂਝੇ ਕੀਤੇ ਅਤੇ ਕਿਹਾ ਕਿ ਵਿਦਿਆਰਥੀਆਂ ਵਿੱਚ ਸਿੱਖਣ ਦੀ ਜੁਗਿਆਸਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਨੂੰ ਯਾਦ ਰੱਖਣ ਲਈ ਵੀ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਪ੍ਰੋ. ਸਵਿਤਾ ਸ਼ਰਮਾ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।   
        
ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਨਾਮ ਵੰਡ ਸਮਾਰੋਹ ਦੌਰਾਨ ਅਕਾਦਮਿਕ (ਯੂਨੀਵਰਸਿਟੀ ਪ੍ਰੀਖਿਆਵਾਂ) ਵਿੱਚ ਪ੍ਰਾਪਤੀਆਂ ਵਾਲੇ 22 ਵਿਦਿਆਰਥੀ ਨੂੰ ਰੋਲ ਆੱਫ ਆਨਰ, 15 ਵਿਦਿਆਰਥੀਆਂ ਨੂੰ ਕਾਲਜ ਕਲਰ, 30 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ, ਖੇਡਾਂ ਵਿੱਚ ਪ੍ਰਾਪਤੀਆਂ ਵਾਲੇ 3 ਖਿਡਾਰੀਆਂ ਨੂੰ ਰੋਲ ਆੱਫ ਆੱਨਰ, 14 ਖਿਡਾਰੀਆਂ ਨੂੰ ਕਾਲਜ ਕਲਰ, ਸਭਿਆਚਾਰਕ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਵਾਲੇ 5 ਵਿਦਿਆਰਥੀਆਂ ਨੂੰ ਰੋਲ ਆੱਫ ਆੱਨਰ, 68 ਵਿਦਿਆਥੀਆਂ ਨੂੰ ਕਾਲਜ ਕਲਰ ਅਤੇ 17 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ, ਐੱਨ.ਸੀ.ਸੀ. ਵਿੱਚ ਪ੍ਰਾਪਤੀਆਂ ਵਾਲੇ 04 ਕੈਡਿਟਸ ਨੂੰ ਰੋਲ ਆੱਫ ਆੱਨਰ, 13 ਕੈਡਿਟਸ ਨੂੰ ਕਾਲਜ ਕਲਰ, 4 ਕੈਡਿਟਸ ਨੂੰ ਮੈਰਿਟ ਸਰਟੀਫਿਕੇਟ, ਐੱਨ.ਐੱਸ.ਐੱਸ. ਵਿਚ ਪ੍ਰਾਪਤੀ ਵਾਲੇ 3 ਵਲੰਟੀਅਰਾਂ ਨੂੰ ਰੋਲ ਆੱਫ ਆੱਨਰ, 32 ਵਲੰਟੀਅਰਾਂ ਨੂੰ ਕਾਲਜ ਕਲਰ, 37 ਵਲੰਟੀਅਰਾਂ ਨੂੰ ਮੈਰਿਟ ਸਰਟੀਫਿਕੇਟ, ਰੈੱਡ ਰਿਬਨ ਕਲੱਬ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਵਾਲੇ 1 ਵਿਦਿਆਰਥੀ ਨੂੰ ਰੋਲ ਆਫ ਆੱਨਰ, 16 ਨੂੰ ਕਾਲਜ ਕਲਰ ਅਤੇ 15 ਨੂੰ ਮੈਰਿਟ ਸਰਟੀਫਿਕੇਟ, ਰੈੱਡ ਕਰਾਸ/ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਵਿੱਚ ਪ੍ਰਾਪਤੀਆਂ ਕਰਨ ਵਾਲੇ 19 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਗਿਆ। 
 
ਇਸ ਸਮਾਰੋਹ ਦੌਰਾਨ ਬਿਹਤਰ ਸੇਵਾਵਾਂ ਲਈ ਟੀਚਿੰਗ, ਨਾਨ ਟੀਚਿੰਗ ਸਟਾਫ, ਪ੍ਰੈੱਸ ਦੇ ਨੁਮਾਇੰਦੇ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਵੀ ਸਨਮਾਨ ਕੀਤਾ ਗਿਆ।  
 
ਇਸ ਮੌਕੇ ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਲਵਲੀਨ ਵਰਮਾ ਅਤੇ ਪ੍ਰੋ. ਹਰਦੀਪ ਕੌਰ ਨੇ ਕੀਤਾ। ਸਮਾਰੋਹ ਨੂੰ ਸਫ਼ਲ ਬਣਾਉਣ ਵਿੱਚ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਅਹਿਮ ਸਹਿਯੋਗ ਦਿੱਤਾ।
          
ਇਸ ਮੌਕੇ ਸੈਣੀ ਐਜੂਕੇਸ਼ਨ ਟਰੱਸਟ ਦੇ ਸਕੱਤਰ ਬਲਬੀਰ ਸਿੰਘ ਸੈਣੀ, ਸ. ਅਮਰਜੀਤ ਸਿੰਘ ਸੈਣੀ, ਪ੍ਰੈੱਸ ਕਲੱਬ ਰੂਪਨਗਰ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ, ਸਤਲੁਜ ਪ੍ਰੈਸ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ, ਪ੍ਰੈੱਸ ਦੇ ਨੁਮਾਇੰਦੇ ਸ. ਅਵਤਾਰ ਸਿੰਘ ਕੰਬੋਜ, ਸ. ਲਖਵੀਰ ਸਿੰਘ ਖਾਬੜਾ, ਸ਼੍ਰੀ ਸਮਸ਼ੇਰ ਬੱਗਾ, ਜ਼ਿਲ੍ਹਾ ਲੋਕ ਸੰਪਰਕ ਦਫਤਰ ਤੋਂ ਸ. ਬਿਕਰਮਜੀਤ ਸਿੰਘ ਖੁਆਸਪੁਰਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸ. ਬਿਕਰਮਜੀਤ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ-ਪਿਤਾ ਹਾਜ਼ਰ ਸਨ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ