ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਗੁਰਦਾਸਪੁਰ, 20 ਫਰਵਰੀ (    )
ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲਾਂ ਜੀ. ਐਨ. ਏ. ਯੂਨੀਵਰਸਿਟੀ  ਫ਼ਗਵਾੜਾ ਵਿਖੇ  ਆਯੋਜਿਤ  ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਸਿਹਤ ਅਤੇ ਸਵੱਛਤਾ ਥੀਮ ਵਿੱਚ ਪਹਿਲੀ ਪੁਜੀਸ਼ਨ ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਹਾਸਿਲ ਕੀਤੀ। ਵਿਦਿਆਰਥੀ ਖੁਸ਼ੀ ਨੂੰ  ਸਟੇਟ ਪੱਧਰ ਤੇ ਮੁਕਾਬਲੇ ਲਈ ਤਿਆਰ ਕਰਨ  ਵਿੱਚ ਗਾਈਡ ਅਧਿਆਪਕਾ ਸ਼੍ਰੀਮਤੀ  ਬਾਲਾ  ਰੇਨੂੰ ਹੈਡਮਾਸਟਰ ਦਵਿੰਦਰ ਕੁਮਾਰ ਬੀਆਰਸੀ ਗੁਰਵਿੰਦਰ ਸਿੰਘ ਸਿੰਘ ਅਤੇ ਅਰੁਣ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

ਉਨ੍ਹਾਂ ਦੀ ਲਗਨ ਅਤੇ ਸਹਿਯੋਗ ਕਾਰਨ ਇਹ ਪ੍ਰਦਰਸ਼ਨੀ ਵਿੱਚ ਵਿਦਿਆਰਥੀ ਖੁਸ਼ੀ ਨੇ ਸਟੇਟ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਫਲਤਾ ਹਾਸਲ ਕੀਤੀ।

ਡੀ.ਈ.ਓ. ਸ਼੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ ਇਹ ਪ੍ਰਦਰਸ਼ਨੀਆਂ ਵਿਦਿਆਰਥੀਆਂ ਵਿੱਚ ਨਵੀਂ ਸੋਚ 'ਤੇ ਵਿਗਿਆਨਕ ਰੁਚੀ ਨੂੰ ਮਜ਼ਬੂਤ ਕਰਦੀਆਂ ਹਨ। ਬੱਚਿਆਂ ਦੇ ਮਾਡਲ ਉਨ੍ਹਾਂ ਦੀ ਮਿਹਨਤ ਅਤੇ ਨਵੀਨਤਾ ਦੇ ਉਦਾਹਰਨ ਹਨ।

ਡੀ.ਆਰ.ਸੀ ਅਸ਼ੋਕ ਕੁਮਾਰ ਨੇ ਕਿਹਾ ਕਿ ਵਿਗਿਆਨ ਪ੍ਰਦਰਸ਼ਨੀ ਵਿਦਿਆਰਥੀਆਂ ਨੂੰ ਅਪਣੀ ਰਚਨਾਤਮਕਤਾ ਅਤੇ ਪ੍ਰਯੋਗਸ਼ੀਲ ਸੋਚ ਦਰਸਾਉਣ ਦਾ ਸ਼੍ਰੇਸ਼ਠ ਮੰਚ ਦਿੰਦੀ ਹੈ। ਅਧਿਆਪਕਾਂ ਦੀ ਮਿਹਨਤ ਅਤੇ ਬੱਚਿਆਂ ਦੇ ਜੋਸ਼ ਨੇ ਇਸ ਸਮਾਗਮ ਨੂੰ ਕਾਮਯਾਬ ਬਣਾਇਆ ਹੈ। ਸਕੂਲ ਹੈਡਮਾਸਟਰ ਦਵਿੰਦਰ ਕੁਮਾਰ ਨੇ ਕਿਹਾ ਕਿ ਸਾਡੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਕਾਬਲੀਅਤ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਸਹੀ ਮਾਰਗਦਰਸ਼ਨ ਅਤੇ ਮਿਹਨਤ ਨਾਲ ਹਰ ਮੰਜਿਲ ਨੂੰ ਸਰ ਕਰਨਾ ਸੰਭਵ ਹੈ। ਅਸੀਂ ਬੱਚਿਆਂ ਵਿੱਚ ਵਿਗਿਆਨਕ ਰੁਚੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰਦੇ ਰਹਾਂਗੇ ਅਤੇ ਬੱਚਾ ਨੈਸ਼ਨਲ ਪੱਧਰ ਤੇ ਵਧੀਆ ਪ੍ਰਦਰਸ਼ਨ ਕਰੇਗਾ।

ਜ਼ਿਲ੍ਹਾ  ਨੋਡਲ ਅਫਸਰ ਸ਼੍ਰੀਮਤੀ ਗੀਤਿਕਾ ਗੋਸਵਾਮੀ ਨੇ  ਵਿਦਿਆਰਥੀਆਂ ਨੂੰ  ਨਵੀਂ ਸੋਚ, ਰਚਨਾਤਮਕਤਾ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਦਾ ਪ੍ਰਦਰਸ਼ਨ ਕਰਦਿਆਂ ਪ੍ਰਦਰਸ਼ਨੀ ਨੂੰ ਖ਼ਾਸ ਬਣਾਉਣ ਲਈ ਵਧਾਈ ਦਿੱਤੀ।ਆਖ਼ਰ ਵਿੱਚ ਜੇਤੂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦਾ ਉਤਸ਼ਾਹ ਵਧਾਇਆ ਗਿਆ।

ਇਸ ਮੌਕੇ ਬੀ. ਆਰ.ਸੀ ਬੋਧ ਰਾਜ , ਮਾਸਟਰ ਜਸਵੀਰ ਸਿੰਘ ਅਤੇ ਸਮੂਹ ਸਕੂਲ ਸਟਾਫ ਮੌਜੂਦ ਸਨ। 

Advertisement

Latest News

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ:-ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ...
ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ
ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ
ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ