ਸਕੂਲਾਂ ਨੂੰ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇਣਾ ਸਰਕਾਰ ਦੀ ਤਰਜੀਹ: ਵਿਧਾਇਕ ਪੰਡੋਰੀ
By Azad Soch
On
ਮਹਿਲ ਕਲਾਂ, 23 ਮਈ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਹਿੰਮ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਗਾਗੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਸੱਦੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਅਤੇ ਸਰਕਾਰੀ ਹਾਈ ਸਕੂਲ ਦੀਵਾਨਾ ਦੇ ਸਕੂਲਾਂ ਵਿਚ ਕਰੀਬ 31.71 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਗਾਗੇਵਾਲ ਵਿਚ 7.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਸੱਦੋਵਾਲ ਵਿਚ 1.90 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਵਿਚ 2.58 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਵਿਚ 19.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਰਹਿਨੁਮਾਈ ਹੇਠ ਸਕੂਲਾਂ ਵਿਚ ਵਿਕਾਸ ਕਾਰਜ ਦੇ ਕੰਮ ਕਰਵਾਏ ਗਏ ਹਨ ਅਤੇ ਆਉਂਦੇ ਸਮੇਂ ਵੀ ਤਰਜੀਹੀ ਅਧਾਰ 'ਤੇ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਓਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਖੇਡਾਂ ਨਾਲ ਜੁੜਨ, ਇਸ ਵਾਸਤੇ ਖੇਡ ਮੈਦਾਨ ਪਿੰਡ ਪਿੰਡ ਬਣਵਾਏ ਜਾ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ।
ਇਸ ਮੌਕੇ ਬੀ ਐਨ ਓ ਜਸਵਿੰਦਰ ਸਿੰਘ, ਡੀ ਐਸ ਐਮ ਰਾਜੇਸ਼ ਗੋਇਲ, ਹੈਡਮਾਸਟਰ ਪੁਨੀਤ ਗਰਗ, ਪੀ ਏ ਹਰਮਨਜੀਤ ਸਿੰਘ, ਬਿੰਦਰ ਸਿੰਘ, ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਸ ਪ ਸ ਗਾਗੇਵਾਲ ਦੇ ਇੰਚਾਰਜ ਪਰਮਜੀਤ ਸਿੰਘ, ਸ ਪ ਸ ਸੱਦੋਵਾਲ ਦੇ ਇੰਚਾਰਜ ਕਿਰਨਦੀਪ ਕੌਰ, ਸ ਪ ਸ ਗਹਿਲ ਦੇ ਇੰਚਾਰਜ ਸਰਬਜੀਤ ਕੌਰ, ਸ ਹ ਸ ਦੀਵਾਨਾ ਦੇ ਇੰਚਾਰਜ ਮਨਜੀਤ ਕੌਰ,
ਸਰਪੰਚ ਰਣਧੀਰ ਸਿੰਘ, ਸਰਪੰਚ ਬਲਬੀਰ ਸਿੰਘ, ਸਰਪੰਚ ਤਜਿੰਦਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।
Tags:
Related Posts
Latest News
22 Jun 2025 09:44:55
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...