ਸਰਕਾਰੀ ਸਕੂਲ ਗੱਜੂਮਾਜਰਾ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਰਕਾਰੀ ਸਕੂਲ ਗੱਜੂਮਾਜਰਾ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਮਾਣਾ/ਪਟਿਆਲਾ, 4 ਅਗਸਤ:
  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦੇ ਹੁਕਮਾਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਸੁਨੇਹਾ ਦਿੰਦਾ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਥੀਏਟਰ ਗਰੁੱਪ ਪਟਿਆਲਾ ਵੱਲੋਂ ਪੇਸ਼ ਕੀਤਾ ਗਿਆ ਜਿਸ ਨੂੰ ਡਾ. ਦਿਲਵਰ ਸਿੰਘ, ਡਾਇਰੈਕਟਰ, ਐਨ.ਐਸ.ਐਸ. ਅਤੇ ਯੁਵਕ ਸੇਵਾਵਾਂ ਕਲੱਬ, ਵੱਲੋਂ ਸਕੂਲ ਲਈ ਭੇਜਿਆ ਗਿਆ।
  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਦਿਆਲ ਸਿੰਘ ਦੇ ਸਹਿਯੋਗ ਨਾਲ ਇਹ ਕਾਰਜ ਕ੍ਰਮ ਸਫਲਤਾਪੂਰਵਕ ਆਯੋਜਿਤ ਹੋਇਆ।
  ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋਗਰਾਮ ਅਫ਼ਸਰ ਜਸਵਿੰਦਰ ਸਿੰਘ ਨੇ ਨਿਭਾਈ। ਨਾਟਕ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਕਹਿਰ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੇ ਨਾਟਕ ਦੀ ਪ੍ਰਸਤੁਤੀ ਨੂੰ ਬਹੁਤ ਹੀ ਉਤਸ਼ਾਹ ਨਾਲ ਵੇਖਿਆ ਅਤੇ ਇਸ ਵਿੱਚ ਦਰਸਾਏ ਸੰਦੇਸ਼ ਨੂੰ ਗੰਭੀਰਤਾ ਨਾਲ ਲਿਆ।
ਇਸ ਮੌਕੇ ’ਤੇ ਟੀਮ ਦਾ ਸਨਮਾਨ ਗੁਰਪਿੰਦਰ ਕੌਰ ਇੰਚਾਰਜ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ। ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਨਾਟਕ ਨਾ ਸਿਰਫ਼ ਮਨੋਰੰਜਕ ਰਿਹਾ, ਬਲਕਿ ਨਵੀਂ ਪੀੜ੍ਹੀ ਲਈ ਇੱਕ ਮਜ਼ਬੂਤ ਨੈਤਿਕ ਪਾਠ ਵੀ ਸਾਬਤ ਹੋਇਆ।
  ਪ੍ਰੋਗਰਾਮ ਦੌਰਾਨ ਸੁਖਰਾਜ ਕੁਮਾਰ, ਪੁਨੀਤ ਸਿੰਗਲਾ, ਬਲਜਿੰਦਰ ਕੌਰ, ਜਸਪ੍ਰਿੰਸ ਸਿੰਘ, ਜਸਵਿੰਦਰ ਕੌਰ, ਕਿਰਨਜੀਤ ਕੌਰ, ਪ੍ਰਭਜੋਤ ਕੌਰ, ਜਸਪ੍ਰੀਤ ਕੌਰ, ਅਜੇ ਸ਼ਰਮਾ, ਸੁਮੀਤ ਕੌਰ, ਮਨਦੀਪ ਕੌਰ, ਪਰਮਿੰਦਰਜੀਤ ਕੌਰ, ਮਨਪ੍ਰੀਤ ਕੌਰ, ਚੈਰੀ ਰਾਣੀ, ਮਨਦੀਪ ਕੌਰ ਲਾਇਬ੍ਰੇਰੀਅਨ, ਸ਼ੁਭਪ੍ਰੀਤ ਕੌਰ, ਰਾਜਵੀਰ ਕੌਰ ਅਤੇ ਕੁਲਦੀਪ ਸਿੰਘ ਬਰਾੜ  ਵੀ ਹਾਜ਼ਰ ਸਨ। 

Tags:

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ