ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ

ਸ੍ਰੀ ਅਨੰਦਪੁਰ ਸਾਹਿਬ 15 ਮਈ:  ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਕ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਅਤੇ ਮਿਹਨਤ ਨਾਲ ਸਰਕਾਰੀ ਸਕੂਲਾਂ ਦੀ ਪੜ੍ਹਾਈ ਦੇ ਮਿਆਰ ਵਿੱਚ ਵੱਡਾ ਸੁਧਾਰ ਹੋਇਆ ਹੈ। ਇਸ ਦਾ ਸਪੱਸ਼ਟ ਉਦਾਹਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਦਾ ਹਾਲ ਹੀ ਵਿੱਚ ਐਲਾਨਿਆ ਗਿਆ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਹੈਜਿਸ ਨੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪੈਦਾ ਕਰ ਦਿੱਤੀ ਹੈ।

     ਪੰਜਾਬ ਸਕੂਲ  ਜੂਕੇਸ਼ਨ ਬੋਰਡ ਮੁਹਾਲੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। 12ਵੀਂ ਜਮਾਤ ਵਿੱਚ ਬਲਜੀਤ ਕੌਰ ਨੇ 94 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾਜਦਕਿ ਗੁਰਪ੍ਰੀਤ ਕੌਰ ਨੇ 90 ਫੀਸਦੀ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਨੇ 89 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 10ਵੀਂ ਜਮਾਤ ਵਿੱਚ ਕੁਨਾਲ ਸਿੰਘ ਨੇ 88.4 ਫੀਸਦੀ ਨਾਲ ਪਹਿਲਾਚੰਨਪ੍ਰੀਤ ਸਿੰਘ ਨੇ 87.5 ਫੀਸਦੀ ਨਾਲ ਦੂਜਾ ਅਤੇ ਜਸਪ੍ਰੀਤ ਕੌਰ ਨੇ 87 ਫੀਸਦੀ ਨਾਲ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

      ਇਸ ਤੋਂ ਇਲਾਵਾਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਪਹਿਲੀ ਡਵੀਜ਼ਨ ਵਿੱਚ ਪਾਸ ਹੋਣਾ ਵੀ ਇਕ ਵੱਡੀ ਉਪਲੱਬਧੀ ਹੈ। ਇਹ ਨਤੀਜੇ ਨਾ ਸਿਰਫ਼ ਵਿਦਿਆਰਥੀਆਂ ਦੀ ਮਿਹਨਤ ਦਾ ਪਰਚਾ ਦੇਂਦੇ ਹਨਸਗੋਂ ਅਧਿਆਪਕਾਂ ਦੀ ਲਗਨ ਅਤੇ ਸਕੂਲ ਪ੍ਰਬੰਧਕੀ ਦੀ ਸਮਰਪਣ ਭਾਵਨਾ ਨੂੰ ਵੀ ਦਰਸਾਉਂਦੇ ਹਨ। ਸਕੂਲ ਦੇ ਪ੍ਰਿੰਸੀਪਲ ਸ੍ਰੀ ਅਵਤਾਰ ਸਿੰਘ ਦੜੋਲੀ ਨੇ ਇਸ ਸਫਲਤਾ ਦਾ ਸਿਹਰਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਨੂੰ ਦਿੱਤਾ।

      ਇਸ ਮੌਕੇ ਸਕੂਲ ਵਿੱਚ ਇਕ ਸਨਮਾਨ ਸਮਾਰੋਹ ਵੀ ਆਯੋਜਿਤ ਕੀਤਾ ਗਿਆਜਿਸ ਵਿੱਚ ਸਮੂਹ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਦਿਆਰਥੀਆਂ ਦੀ ਹੋਸਲਾ ਅਫਜਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਅਮਰੀਕ ਸਿੰਘਸੁਰਜੀਤ ਸਿੰਘਮੁਹੰਮਦ ਰਫੀਕਮਲਜੀਤਸੋਮਨਾਥਹਰਭਜਨ ਸਿੰਘਰਜੇਸ਼ ਕੁਮਾਰਨੀਲਮ ਰਾਣੀਵੰਦਨਾ ਮੈਨੀਗੁਰਪ੍ਰੀਤ ਕੌਰਜੈਮਲ ਸਿੰਘਗੌਰਵ ਸ਼ਰਮਾਨਰਿੰਦਰ ਸਿੰਘਪਰਦੀਪ ਕੁਮਾਰਹਰਕਿਰਤ ਸਿੰਘਸੰਦੀਪ ਕੁਮਾਰਕਿਰਨ ਧੀਮਾਨਰੂਮਾ ਰਾਣੀਨੀਲਮ ਕੁਮਾਰੀਸਲਮਾਸ਼ਰੁਤੀ ਸੋਹਲ ਅਤੇ ਸ਼ਿਵਾਨੀ ਸ਼ਰਮਾ ਹਾਜ਼ਰ ਸਨ।

 

Advertisement

Latest News

ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ
ਸੰਗਰੂਰ, 15 ਮਈ ਮੀਮਸਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ ਨੂੰ ਅੱਜ ਜ਼ਿਲ੍ਹਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਣਿਆ ਗਿਆ। ਇਸ...
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ
ਗੁਰਦਾਸਪੁਰ ਪੁਲਿਸ ਵੱਲੋ ਡਕੈਤੀ ਦੀ ਯੋਜਨਾ ਨਾਕਾਮ - 06 ਦੋਸ਼ੀਆ ਨੂੰ 01 ਪਿਸਟਲ 30 ਬੋਰ ਸਮੇਤ ਮੈਗਜ਼ੀਨ, 04 ਰੌਦ ਜਿੰਦਾ ਅਤੇ ਹਥਿਆਰ ਸਮੇਤ ਕੀਤਾ ਕਾਬੂ
ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ
ਕੇਵੀਕੇ ਰੋਪੜ ਨੇ ਸਾਉਣੀ ਫਸਲਾਂ 'ਚ ਸੰਤੁਲਿਤ ਖਾਦ ਵਰਤੋਂ ਅਤੇ ਪਾਣੀ ਸੰਭਾਲ ਸਬੰਧੀ ਸਿਖਲਾਈ-ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ
ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ
ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ