ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਮੁੜ ਵਸੇਬਾ ਕੇਂਦਰ ਦਾ ਦੌਰਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਮੁੜ ਵਸੇਬਾ ਕੇਂਦਰ ਦਾ ਦੌਰਾ

ਹੁਸ਼ਿਆਰਪੁਰ, 8 ਜੂਨ:
       ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਹੁਸ਼ਿਆਰਪੁਰ ਦੌਰੇ ਦੌਰਾਨ ਫਤਿਹਗੜ੍ਹ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਨੇ ਕੇਂਦਰ ਵਿਚ ਇਲਾਜ ਅਧੀਨ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਤ ਕੀਤਾ।
    ਰਾਜਪਾਲ ਨੇ ਕਿਹਾ ਕਿ ਨਸ਼ੇ ਦੀ ਲਤ ਤੋਂ ਬਾਹਰ ਆਉਣਾ ਇਕ ਹਿੰਮਤ ਵਾਲਾ ਕੰਮ ਹੈ ਅਤੇ ਨਸ਼ਾ ਛੱਡਣ ਵਾਲਿਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਇਕ ਵਿਅਕਤੀ ਦੇ ਜੀਵਨ ਨੂੰ ਪ੍ਰਭਾਵਿਤ ਕਰਦਾ ਹੈ, ਬਲਕਿ ਪੂਰੇ ਸਮਾਜ ਦੀ ਤਰੱਕੀ ਵਿਚ ਵੀ ਰੁਕਾਵਟ ਪਾਉਂਦਾ ਹੈ। ਉਨ੍ਹਾਂ ਨਸ਼ਾ ਛੱਡਣ ਵਾਲਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਨਵੇਂ ਸਿਰੇ ਤੋਂ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੁਝ ਨੌਜਵਾਨਾਂ, ਜਿਨ੍ਹਾਂ ਨੇ ਨਸ਼ਾ ਛੱਡ ਦਿੱਤਾ ਹੈ, ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਉਹ ਦੁਬਾਰਾ ਆਮ ਜ਼ਿੰਦਗੀ ਵਿਚ ਕਿਵੇਂ ਵਾਪਸ ਆਏ ਹਨ। ਇਹ ਤਜ਼ਰਬੇ ਮੌਜੂਦਾ ਮਰੀਜ਼ਾਂ ਲਈ ਪ੍ਰੇਰਨਾ ਸਰੋਤ ਬਣੇ ਹਨ।
    ਇਸ ਦੌਰਾਨ ਰਾਜਪਾਲ ਨੇ ਪੂਰੇ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਉਪਲਬੱਧ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਉੱਥੇ ਚੱਲ ਰਹੇ ਕਿੱਤਾਮੁਖੀ ਸਿਖਲਾਈ ਕੋਰਸਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੰਜਾਬ ਦੇ ਰਾਜਪਾਲ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੇਂਦਰ ਵਿਚ ਮਲਟੀ-ਕੁਜ਼ੀਨ ਕੁਕਿੰਗ, ਹੇਅਰ ਡ੍ਰੈਸਰ ਅਤੇ ਸੈਲੂਨ ਆਰਟਿਸਟ ਵਰਗੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਨਾ ਸਿਰਫ਼ ਮਰੀਜ਼ਾਂ ਨੂੰ ਹੁਨਰ ਸਿਖਾਉਣਾ ਹੈ ਬਲਕਿ ਉਨ੍ਹਾਂ ਨੂੰ ਸਮਾਜ ਵਿਚ ਸਵੈ-ਮਾਣ ਨਾਲ ਮੁੜ ਸਥਾਪਿਤ ਕਰਨਾ ਵੀ ਹੈ। ਕੁਆਂਟਮ ਪੇਪਰ ਮਿੱਲ ਅਤੇ ਵਾਈਬਰ ਕਾਸਟਿਕ, ਮੁਹਾਲੀ ਦੁਆਰਾ ਸੀ.ਐਸ.ਆਰ ਤਹਿਤ ਕੇਂਦਰ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।
   ਇਸ ਉਪਰੰਤ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਟੋਪਚੀ ਸੀ.ਐਸ.ਡੀ ਆਰਮੀ ਕੰਟੀਨ ਵਿਖੇ ਰੈੱਡ ਕ੍ਰਾਸ ਸੋਸਾਇਟੀ ਦੁਆਰਾ ਚਲਾਏ ਜਾ ਰਹੇ ਮਹੱਤਵਪੂਰਨ ਪਹਿਲਕਦਮੀ ‘ਵਿੰਗਜ਼ ਪ੍ਰੋਜੈਕਟ’ ਅਧੀਨ ਸਥਾਪਿਤ ਕੀਤੀ ਗਈ ਕੰਟੀਨ ਦਾ ਉਦਘਾਟਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਬੌਧਿਕ ਤੌਰ 'ਤੇ ਵਿਸ਼ੇਸ਼ ਬੱਚਿਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਰੈੱਡ ਕਰਾਸ ਦੁਆਰਾ ਦਸੰਬਰ 2023 ਵਿਚ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਦੇ ਤਹਿਤ ਹੁਸ਼ਿਆਰਪੁਰ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿਚ ਹੁਣ ਤੱਕ ਪੰਜ ਟਕ ਦੁਕਾਨਾਂ ਖੋਲ੍ਹੀਆਂ ਗਈਆਂ ਹਨ। ਇਨ੍ਹਾਂ ਦੁਕਾਨਾਂ ਦੀ ਸਥਾਪਨਾ ਹਿਤ ਸੀ.ਐਸ.ਆਰ ਤਹਿਤ ਲੁਧਿਆਣਾ ਬੇਵਰੇਜਿਜ਼ (ਕੋਕਾ ਕੋਲਾ), ਹੁਸ਼ਿਆਰਪੁਰ ਵੱਲੋਂ ਸਹਾਇਤਾ ਪ੍ਰਦਾਨ ਕੀਤੀ ਹੈ।
   ਰਾਜਪਾਲ ਨੇ ਬਾਅਦ ਵਿਚ ਸਰਵਿਸਿਜ਼ ਕਲੱਬ ਵਿਖੇ ਸ਼ਹਿਰ ਦੇ ਪ੍ਰਮੁੱਖ ਨਾਗਰਿਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਰਾਜਪਾਲ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸਐਸਪੀ ਸੰਦੀਪ ਕੁਮਾਰ ਮਲਿਕ, ਮੇਅਰ ਸੁਰਿੰਦਰ ਕੁਮਾਰ ਅਤੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੰਜੀਵ ਸੂਦ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Tags:

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ