ਪ੍ਰਦੀਪ ਸਿੰਘ ਬੈਂਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਅਹੁਦਾ ਸੰਭਾਲਿਆ
By Azad Soch
On
ਸ੍ਰੀ ਚਮਕੌਰ ਸਾਹਿਬ 24 ਫਰਵਰੀ: ਸ. ਪ੍ਰਦੀਪ ਸਿੰਘ ਬੈਂਸ ਪੀ.ਸੀ.ਐਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਉਪ ਮੰਡਲ ਮੈਜਿਸਟ੍ਰੇਟ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋ ਪਹਿਲਾ ਉਪ ਮੰਡਲ ਪਾਇਲ (ਲੁਧਿਆਣਾ) ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ।
ਅਹੁਦਾ ਸੰਭਾਲਣ ਉਪਰੰਤ ਵਿਸੇਸ਼ ਗੱਲਬਾਤ ਦੌਰਾਨ ਸ. ਬੈਂਸ ਨੇ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਰਕਾਰੀ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾਂ ਨੂੰ ਹਰ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਦੇ ਚੱਲ ਰਹੇ ਕੰਮਾਂ ਵਿਚ ਪੂਰੀ ਪਾਰਦਰਸ਼ਤਾ ਲਿਆਦੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਭਾਗਾ ਵਾਲਾ ਸਮਾਂ ਹੈ ਕਿ ਮੈਨੂੰ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਤੇ ਇਤਿਹਾਸਕ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਾਂਗੇ।
Related Posts
Advertisement
Latest News
16 Apr 2026 21:57:50
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ- ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
