ਪਰਾਲੀ ਪ੍ਰਬੰਧਨ ਲਈ ਜਿਲ੍ਹੇ ਦੇ ਪਿੰਡਾਂ ਵਿੱਚ ਹੋਇਆ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ

ਪਰਾਲੀ ਪ੍ਰਬੰਧਨ ਲਈ ਜਿਲ੍ਹੇ ਦੇ ਪਿੰਡਾਂ ਵਿੱਚ ਹੋਇਆ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ

ਫਰੀਦਕੋਟ, 29 ਅਕਤੂਬਰ 2024

ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵੱਡੀ ਪੱਧਰ ਤੇ ਜਿਲ੍ਹਾ ਵਾਸੀਆਂਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਵਿੱਚ ਪਰਾਲੀ ਪ੍ਰਬੰਧਨ ਲਈ ਸਰਪੰਚਾਂ ,ਪੰਚਾਂ ਆਮ ਲੋਕਾਂ ਤੇ ਕਿਸਾਨਾਂ ਦੀ ਸਮੂਲੀਅਤ ਨੂੰ ਵੱਧ ਤੋਂ ਵੱਧ ਯਕੀਨੀ ਬਣਾਉਣ ਲਈ ਵੱਖ ਵੱਖ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦਾ ਆਯੋਜਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਗ੍ਰਾਮ ਸਭਾਵਾਂ ਰਾਹੀਂ ਸਰਪੰਚਾਂਪੰਚਾਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਾਲ ਨਾਲ ਪੰਚਾਇਤਾਂ ,ਸਹਿਕਾਰੀ ਸਭਾਵਾਂ  ਅਤੇ ਪ੍ਰਾਈਵੇਟ ਏਜੰਸੀਆਂ ਅਤੇ ਵਿਅਕਤੀਆਂ ਪਾਸ ਮੌਜੂਦ ਸੀ ਆਰ ਐਮ ਮਸ਼ੀਨਰੀ ਸਬੰਧੀ ਵੱਧ ਤੋਂ ਵੱਧ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਵਿਅਕਤੀਆਂ ਖਿਲਾਫ ਮਾਲ ਰਿਕਾਰਡ ਵਿੱਚ ਲਾਲ ਅੱਖਰਾਂ ਵਿੱਚ ਇਤਰਾਜ ਸਬੰਧੀ ਵੀ ਗ੍ਰਾਮ ਸਭਾਵਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਇਨ੍ਹਾਂ ਗ੍ਰਾਮ ਸਭਾਵਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਬੰਧੀ ਵੀ ਜਾਗਰੂਕ ਕੀਤਾ ਗਿਆ ਕਿ ਆਪਣੇ ਖੇਤਾਂ ਵਿੱਚ ਰੀਪਰ ਉਹਨਾਂ ਤੋਂ ਹੀ ਚਲਵਾਇਆ ਜਾਵੇ ਜਿਨਾਂ ਰੀਪਰ ਮਾਲਕਾਂ ਦਾ ਬੇਲਰਾਂ ਨਾਲ ਐਗਰੀਮੈਂਟ ਹੋਇਆ ਹੈ । ਇਸ ਮੌਕੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਗ੍ਰਾਮ ਸਭਾ ਵਿੱਚ ਮੌਜੂਦ ਸਰਪੰਚਾਂ ਪੰਚਾਂ ਮੋਹਤਬਰ ਲੋਕਾਂ ਤੇ ਕਿਸਾਨਾਂ ਨੂੰ ਸੋਹ ਵੀ ਚੁਕਾਈ ਗਈ

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਨੂੰ  ਸਾਰਿਆ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ 

Tags:

Advertisement

Latest News

ਸ਼ੁਭਮਨ ਗਿੱਲ ਦੀ ਕਪਤਾਨੀ ਹੇਠ,ਭਾਰਤੀ ਕ੍ਰਿਕਟ ਟੀਮ ਇੰਗਲੈਂਡ ਦੌਰੇ ‘ਤੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ,ਭਾਰਤੀ ਕ੍ਰਿਕਟ ਟੀਮ ਇੰਗਲੈਂਡ ਦੌਰੇ ‘ਤੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ
New Delhi,17,JUN,2025,(Azad Soch News):- ਸ਼ੁਭਮਨ ਗਿੱਲ ਦੀ ਕਪਤਾਨੀ ਹੇਠ, ਭਾਰਤੀ ਕ੍ਰਿਕਟ ਟੀਮ ਇੰਗਲੈਂਡ (Indian Cricket Team England) ਦੌਰੇ ‘ਤੇ 5...
ਰੋਡੀ ਥਾਣਾ ਪੁਲਿਸ ਨੇ ਇੱਕ ਨੌਜਵਾਨ ਨੂੰ 6 ਹਜ਼ਾਰ 300 ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ
ਕੋਚੀ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ ਨੂੰ ਬੰਬ ਦੀ ਧਮਕੀ,ਐਮਰਜੈਂਸੀ ਲੈਂਡਿੰਗ ਕਰਨੀ ਪਈ
ਸਿੱਧੂ ਮੂਸੇ ਵਾਲਾ ਡਾਕਿਊਮੈਂਟਰੀ ਮਾਮਲੇ ਵਿੱਚ ਬੀਬੀਸੀ ਦੀ ਜਵਾਬ ਤਲਬੀ ਲਈ ਮਾਨਸਾ ਦੀ ਅਦਾਲਤ ਵਿੱਚ ਪੇਸ਼ੀ ਹੋਈ
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮਹਿਲਾ ODI ਵਿਸ਼ਵ ਕੱਪ 2025 ਦੇ ਸ਼ਡਿਊਲ ਦਾ ਐਲਾਨ ਕੀਤਾ
ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 17 ਜੂਨ (ਸ਼ਾਮ 6 ਵਜੇ) ਤੋਂ 19 ਜੂਨ (ਸ਼ਾਮ 6 ਵਜੇ) ਤੱਕ ਡਰਾਈ ਡੇਅ ਘੋਸ਼ਿਤ ਕੀਤਾ
ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ ਦੇ ਹਾਦਸੇ ਕਰੈਸ਼ ਹੋਏ ਜਹਾਜ਼ ਦੇ ਕਾਕਪਿਟ ਦਾ ਵੌਇਸ ਰਿਕਾਰਡਰ ਮਿਲਿਆ