ਸਰਬ-ਸੰਮਤੀ ਨਾਲ ਬਣੀਆਂ ਪੰਚਾਇਤਾਂ ਵਿਚੋਂ 4 ਪਿੰਡਾਂ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਦਿੱਤੀ
ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 44 ਲੱਖ ਰੁਪਏ ਦੀਆਂ ਗ੍ਰਾਂਟਾ ਦੇ ਚੈੱਕ ਕੀਤੇ ਜਾਰੀ
ਸਰਬ-ਸੰਮਤੀ ਨਾਲ ਬਣੀਆਂ ਪੰਚਾਇਤਾਂ ਵਿਚੋਂ 4 ਪਿੰਡਾਂ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਦਿੱਤੀ
30 ਜੂਨ 2025 ( ਸੁਖਵਿੰਦਰ ਸਿੰਘ):- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਯਾ ਵੱਲੋਂ ਆਪਣੇ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 44 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਗਏ। ਇਨ੍ਹਾਂ ਵਿੱਚ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਦੇ 4 ਪਿੰਡਾਂ ਨੂੰ 5-5 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਸ. ਹਰਜਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਲੈ ਬਹੁਤ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਪਿਆਰੇਆਣਾ, ਰਾਉ ਕੇ ਉਤਾੜ, ਚੱਕ ਖੁੰਦਰ, ਬੱਧਨੀ ਜੈਮਲ ਸਿੰਘ, ਕੋਟ ਕਰੋੜ ਖੁਰਦ, ਸਿੱਧੂ, ਝੰਜੀਆਂ, ਸੁਰ ਸਿੰਘ ਵਾਲਾ, ਮਿਸ਼ਰੀ ਵਾਲਾ ਅਤੇ ਸੁੱਧ ਸਿੰਘ ਵਾਲਾ ਦੀਆਂ ਪੰਚਾਇਤਾਂ ਨੂੰ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ 44 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।
ਵਿਧਾਇਕ ਦਹੀਯਾ ਨੇ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਨੂੰ ਲੈ ਕੇ ਉਹ ਖੁ਼ਦ ਬਹੁਤ ਤੱਤਪਰ ਹਨ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਲੋੜੀਂਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹਾਜ਼ਰ ਵੱਖ-ਵੱਖ ਪੰਚਾਇਤਾਂ ਨੂੰ ਉਨ੍ਹਾਂ ਕਿਹਾ ਕਿ ਉਹ ਪਿੰਡਾਂ ਵਿੱਚ ਜੋ ਜ਼ਰੂਰੀ ਕੰਮ ਹੋਣ ਵਾਲੇ ਰਹਿੰਦੇ ਹਨ ਉਸ ਬਾਰੇ ਉਨ੍ਹਾਂ ਨੇ ਧਿਆਨ ਵਿੱਚ ਲਿਆਉਣ ਤਾਂ ਜੋ ਉਹ ਕੰਮ ਪਾਸ ਕਰਵਾ ਕੇ ਪਿੰਡਾਂ ਨੂੰ ਵਿਕਾਸ ਦੇ ਲੀਹਾਂ ਦੇ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਪੰਚਾਇਤਾਂ ਨੂੰ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਬੇਝਿਜਕ ਉਨ੍ਹਾਂ ਨੂੰ ਦੱਸਣ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛੱਪੜਾ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਹਲਕੇ ਅੰਦਰ ਪੈਂਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਛੱਪੜਾਂ ਦੀ ਸਫ਼ਾਈ ਅਤੇ ਨਵੀਨੀਕਰਨ ਲਈ ਵੀ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਜੋ ਪੰਚਾਇਤ ਸਰਬ-ਸੰਮਤੀ ਨਾਲ ਸਰਪੰਚ ਚੁਣੇਗੀ ਉਸ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਜਿਸ ਨੂੰ ਪੂਰਾ ਕਰਦਿਆਂ ਅੱਜ 4 ਪਿੰਡਾਂ ਵਿੱਚ 5-5 ਲੱਖ ਰੁਪਏ ਦੇ ਚੈੱਕ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਕੰਮ ਕੀਤੇ ਜਾਣਗੇ।
ਇਸ ਮੌਕੇ ਹਾਜ਼ਰ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੇ ਇਸ ਗ੍ਰਾਂਟ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਯਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ।
ਇਸ ਮੌਕੇ ਨਿੱਜੀ ਸਕੱਤਰ ਰੌਬੀ ਸੰਧੂ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਸ਼ਾਮ ਸਿੰਘ ਮੁੱਦਕਾ, ਮਨੀ ਸੰਧੂ, ਸਰਪੰਚ ਕੁਲਵਿੰਦਰ ਸਿੰਘ, ਦੀਪਕਾ ਰਾਣੀ ਸਰਪੰਚ ਪਤਨੀ ਸ਼ਰਨਦੀਪ ਪਿੰਡ ਝੰਝੀਆਂ, ਗੁਰਮੀਤ ਸਿੰਘ ਸਰਪੰਚ ਸੁਰਸਿੰਘ ਵਾਲਾ, ਬਲਦੇਵ ਸਿੰਘ ਸਰਪੰਚ ਸੁਧ ਸਿੰਘ ਵਾਲਾ, ਸਜਵਾਰ ਸਿੰਘ ਸਰਪੰਚ ਚੱਕ ਖੁੰਦਰ, ਬਲਵਿੰਦਰ ਸਿੰਘ ਸਰਪੰਚ ਪਿੰਡ ਸਿੱਧੂ, ਗੁਰਨਾਮ ਸਿੰਘ ਸਰਪੰਚ, ਰਾਓ ਕਿ ਉਤਾੜ, ਬੱਗਾ ਸਿੰਘ ਕੋਟ ਕਰੋੜ ਖੁਰਦ, ਸੁਖਦੇਵ ਸਿੰਘ, ਕ੍ਰਿਪਾਲ ਸਿੰਘ, ਦੀਪਕ ਕੁਮਾਰ ਆਦਿ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ।


