ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ
ਸੁਨਾਮ, 16 ਜੂਨ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਪਿੰਡ ਛਾਜਲੀ ਵਿਖੇ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।
ਇਸ ਮੌਕੇ ਸ਼੍ਰੀ ਬੌਬੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਭੇਦਭਾਵ ਕਿਸੇ ਵੀ ਹਾਲਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗ਼ਰੀਬ ਵਰਗ ਨੂੰ ਇਨਸਾਫ਼ ਦਿਵਾਉਣ ਲਈ ਕਮਿਸ਼ਨ ਕੋਲ ਸੰਵਿਧਾਨਕ ਸ਼ਕਤੀਆਂ ਹਨ ਤੇ ਕਿਸੇ ਵੀ ਖੇਤਰ ਵਿੱਚ ਜਾਤੀ ਵਿਤਕਰੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ਼੍ਰੀ ਬੌਬੀ ਨੇ ਐੱਸ.ਸੀ.ਭਾਈਚਾਰੇ ਦੇ ਲੋਕਾਂ ਨੂੰ ਬੇਝਿਜਕ ਹੋ ਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦਰਜ ਕਰਵਾਉਣ ਨਾਲ ਉਹਨਾਂ ਨੂੰ ਜਲਦ ਇਨਸਾਫ਼ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਨੁਸੁਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਅਸਲ ਹੱਕਦਾਰਾਂ ਦਾ ਹੱਕ ਮਾਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਭੀਮ ਆਰਮੀ ਅਤੇ ਬਰਾਸ ਫਾਊਂਡੇਸ਼ਨ ਵੱਲੋਂ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਭੀਮ ਆਰਮੀ ਦੇ ਜ਼ਿਲ੍ਹਾ ਆਗੂ ਰੋਹੀ ਸਿੰਘ ਗੋਬਿੰਦਗੜ੍ਹ, ਬਰਾਸ ਫਾਉਂਡੇਸ਼ਨ ਦੇ ਗੁਰਪ੍ਰੀਤ ਸਿੰਘ ਖੋਖਰ, ਮਹਿੰਦਰ ਸਿੰਘ, ਅਜੈਬ ਸਿੰਘ ਨੀਲੋਵਾਲ, ਸੂਬੇਦਾਰ ਗੁਰਸੇਵਕ ਸਿੰਘ, ਤਰਸੇਮ ਸਿੰਘ ਜੇ.ਈ., ਜਸਵੰਤ ਸਿੰਘ ਫੌਜੀ, ਬਿੰਦਰ ਸਿੰਘ ਗੋਬਿੰਦਗੜ੍ਹ, ਐਡਵੋਕੇਟ ਹੰਸਰਾਜ ਬਖਸ਼ੀਵਾਲਾ, ਚਰਨਜੀਤ ਸਿੰਘ ਨਫਰੀਆ, ਡਾ. ਰਾਜ ਭਲਵਾਨ, ਰਾਮ ਸਿੰਘ ਟਿੱਬੀ, ਹਰਦੇਵ ਸਿੰਘ ਮਰਾੜ, ਸੋਨੀ ਮੈਂਬਰ, ਹਰਦੇਵ ਸਿੰਘ ਸੌਣੀ, ਰਜਿੰਦਰਪਾਲ ਸੰਗਰੂਰ, ਘੱਨਈਆ ਲਾਲ ਕੌਂਸਲਰ, ਰਾਮ ਸਿੰਘ ਸੁਨਾਮ ਅਤੇ ਰਾਜਪਾਲ ਸਿੰਘ ਆਦਿ ਹਾਜ਼ਰ ਸਨ।