ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਗੁਰਦਾਸਪੁਰ, 9 ਦਸਬੰਰ (    ) ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ" ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ  ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਕਰਨਵੀਰ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਹਨਾਂ ਪਾਸੋ 06 ਗ੍ਰਾਮ 420 ਮਿਲੀਗ੍ਰਾਮ ਹੈਰੋਇੰਨ ਮਨੀ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਬਾ-ਜੁਰਮ 21/29-61-85 ਐਨ.ਡੀ.ਪੀ.ਐੱਸ ਐਕਟ ਥਾਣਾ ਸਿਟੀ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ।

ਥਾਣਾ ਸਦਰ ਗੁਰਦਾਸਪੁਰ ਵਿਖੇ ਮੋਹਿਤ ਨੂੰ ਕਾਬੂ ਕਰਕੇ ਉਸ ਪਾਸੋ 07 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 ਐਨਡੀਪੀਐੱਸ ਐਕਟ ਥਾਣਾ ਸਦਰ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ।

ਸ੍ਰੀ ਆਦਿੱਤਯ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
 

Advertisement

Advertisement

Latest News

ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ
ਚੰਡੀਗੜ੍ਹ, 09 ਦਸੰਬਰ:    ਪੰਜਾਬ ਰਾਜ ਸੂਚਨਾ ਕਮਿਸ਼ਨ ਨੇ  ਸੂਬੇ ਦੇ ਇਕ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।ਇਸ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ- ਚੇਅਰਮੈਨ ਮਾਨਿਕ ਮਹਿਤਾ
ਜ਼ਿਲ੍ਹੇ ‘ਚ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਲੈ ਕੇ ਹੋਵੇਗੀ ਹਫ਼ਤਾਵਾਰੀ ਸਮੀਖਿਆ : ਆਸ਼ਿਕਾ ਜੈਨ
ਮਾਨ ਸਰਕਾਰ ਦੀ ਲੋਕ ਭਲਾਈ ਪਹਿਲ: ਡਾ. ਬਲਬੀਰ ਸਿੰਘ ਨੇ ਫਤਿਹਗੜ੍ਹ ਸਾਹਿਬ ਸਿਹਤ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ
ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ
ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਤਰਫੋਂ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਲਈ ਦਿੱਤੀ ਗਈ
ਕਿਹੜੇ ਵਿਟਾਮਿਨ ਦੀ ਕਮੀ ਤੁਹਾਨੂੰ ਬਿਮਾਰ ਕਰ ਰਹੀ ਹੈ? ਇਹਨਾਂ ਲੱਛਣਾਂ ਨੂੰ ਪਛਾਣੋ ਅਤੇ ਤੁਰੰਤ ਇਲਾਜ ਕਰੋ