ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਚੰਡੀਗੜ੍ਹ, 3 ਫਰਵਰੀ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।

ਉਹ ਅੱਜ ਇੱਥੇ ਏ.ਐਸ.ਏ.ਆਰ. ਵੱਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਸ. ਖੁੱਡੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੰਜਾਬ ਲਾਹੇਵੰਦ ਆਰਥਿਕ ਅਤੇ ਵਾਤਾਵਰਣ ਪੱਖੀ ਮੌਕਿਆਂ ਵਿੱਚ ਤਬਦੀਲ ਕਰਨ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਦੇ ਯਤਨਾਂ ਦੇ  ਪ੍ਰਭਾਵੀ ਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ 2025 ਦੇ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦੀ  ਗਿਰਾਵਟ ਆਈ ਹੈ। ਉਨ੍ਹਾਂ ਦੱਸਿਆ ਕਿ  ਸਾਲ  2024 ਵਿੱਚ ਅਜਿਹੀਆਂ ਘਟਨਾਵਾਂ ਦੀ ਗਿਣਤੀ 10,909 ਸੀ, ਜੋ ਹੁਣ ਘਟ ਕੇ 5,114 ਰਹਿ ਗਈ।  ਖੇਤੀਬਾੜੀ ਮੰਤਰੀ ਨੇ ਸਬਸਿਡੀ ਵਾਲੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ, ਪ੍ਰੋਤਸਾਹਨ ਅਤੇ ਪਰਾਲੀ ਦੀ ਵਰਤੋਂ ਲਈ ਵਿਹਾਰਕ ਵਿਕਲਪਾਂ ਦੀ ਆਮਦ ਨੂੰ ਇਸ ਸਫ਼ਲਤਾ ਦਾ ਕਾਰਨ ਦੱਸਿਆ। ਉਨ੍ਹਾਂ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਵੱਲੋਂ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਆਧੁਨਿਕ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਦੀ ਵਰਤੋਂ ਕਰਕੇ ਹਰ ਸਾਲ ਪੈਦਾ ਹੋਣ ਵਾਲੀ 20 ਮਿਲੀਅਨ ਟਨ ਪਰਾਲੀ ਵਿੱਚੋਂ 80 ਫੀਸਦੀ ਤੋਂ ਵੱਧ ਦਾ ਵਿਗਿਆਨਕ ਤੌਰ ’ਤੇ ਪ੍ਰਬੰਧਨ ਕੀਤਾ ਜਾ ਰਿਹਾ ਹੈ । ਸ. ਖੁੱਡੀਆਂ ਨੇ ਕਿਹਾ, ‘‘ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਾਇਓਮਾਸ-ਅਧਾਰਤ ਪਾਵਰ ਪਲਾਂਟਾਂ, ਬਾਇਓ-ਸੀ.ਐਨ.ਜੀ. ਯੂਨਿਟਾਂ ਅਤੇ ਬਾਇਓ-ਈਥੇਨੌਲ ਪ੍ਰੋਜੈਕਟਾਂ ਵਰਗੇ ਐਕਸ-ਸੀਟੂ ਐਪਲੀਕੇਸ਼ਨਾਂ ਵਿੱਚ ਵੀ ਵਰਤਿਆ ਜਾ ਰਿਹਾ ਹੈ, ਜਿਸ ਨਾਲ ਊਰਜਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ।  ਪਰਾਲੀ , ਜੋ ਪਹਿਲਾਂ ਧੂੰਏਂ ਦਾ ਕਾਰਨ  ਸੀ ਅੱਜ ਊਰਜਾ, ਉਦਯੋਗ ਅਤੇ ਰੁਜ਼ਗਾਰ ਦਾ ਸਬੱਬ ਬਣ  ਰਹੀ ਹੈ,।’’

ਖੇਤੀਬਾੜੀ ਮੰਤਰੀ ਨੇ ਇੱਕ ਅਜਿਹੇ ਭਵਿੱਖ ਦੀ ਆਸ ਪ੍ਰਗਟਾਈ ,ਜਿੱਥੇ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਤੋਂ ਪੂਰਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ, ‘‘ਜਦੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਾਲਣ, ਊਰਜਾ ਜਾਂ ਕਿਸੇ ਵੀ ਪੈਕੇਜਿੰਗ ਵਿੱਚ ਬਦਲਿਆ ਜਾ ਰਿਹਾ ਹੈ ਤਾਂ ਇਸ ਨਾਲ ਪੇਂਡੂ ਰੁਜ਼ਗਾਰ ਪੈਦਾ ਹੁੰਦਾ ਹੈ ਅਤੇ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਰੁਜ਼ਗਾਰ ਮੌਕੇ ਮਿਲਦੇ ਹਨ। ਇਹ ਸਮਾਵੇਸ਼ੀ ਅਤੇ ਟਿਕਾਊ ਵਿਕਾਸ ਹੀ ਸਾਡਾ ਟੀਚਾ ਹੈ।’’

ਸ. ਖੁੱਡੀਆਂ ਨੇ ਉਦਯੋਗਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਹਰਿਆਲੀ ਅਤੇ ਟਿਕਾਊ ਵਪਾਰਕ ਸੰਭਾਵਨਾਵਾਂ ਵਾਲਾ ਪੰਜਾਬ , ਜੋ ਭਾਰਤ ਦਾ ਪਲੇਠਾ ਸਰਕੂਲਰ ਇਕਨਾਕਿਮ ਰੀਜਨ ਬਣਾਉਣ ਲਈ ਤਿਆਰ ਹੈ, ਤੋਂ ਉਦਯੋਗਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ । ਉਨ੍ਹਾਂ ਨੇ ਸੂਬੇ ਵੱਲੋਂ ਪਰਾਲੀ ਨੂੰ ਆਮਦਨ ਵਿੱਚ ਬਦਲਣ ਦੀ ਕਾਬਲੀਅਤ ਤੇ ਸਮਰੱਥਾ ਦਾ ਹਵਾਲਾ ਦਿੰਦਿਆਂ ਕਿਹਾ, ‘‘ਧੂੰਏਂ ਦੀ ਬਜਾਏ ਪਰਾਲੀ ਨੂੰ ਆਮਦਨ ਵਿੱਚ ਬਦਲ ਕੇ, ਪੰਜਾਬ ਪ੍ਰਦੂਸ਼ਣ ਨੂੰ ਖੁਸ਼ਹਾਲੀ ਵਿੱਚ ਬਦਲ ਰਿਹਾ ਹੈ। ਪੰਜਾਬ ਸਾਬਤ ਕਰ ਰਿਹਾ ਹੈ ਕਿ ਜਲਵਾਯੂ ਗਤੀਵਿਧੀਆਂ ਅਤੇ ਆਰਥਿਕ ਵਿਕਾਸ ਨਾਲੋ-ਨਾਲ ਚੱਲ ਸਕਦੇ ਹਨ।’’ 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ