ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ/ ਐਸ.ਏ.ਐਸ. ਨਗਰ, 24 ਅਪ੍ਰੈਲ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ।

ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, "ਸਾਡੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਮੈਰਿਟ ਦੇ ਆਧਾਰ 'ਤੇ, ਬਿਨਾਂ ਕਿਸੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।" ਉਨ੍ਹਾਂ ਨੇ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਇਹ ਕਦਮ ਪ੍ਰਭਾਵਿਤ ਪਰਿਵਾਰਾਂ ਨੂੰ ਵੱਡਾ ਸਹਾਰਾ ਪ੍ਰਦਾਨ ਕਰੇਗਾ। ਇਹ ਨੌਜਵਾਨ ਉਮੀਦਵਾਰ ਹੁਣ ਪੰਜਾਬ ਮੰਡੀ ਬੋਰਡ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Advertisement

Latest News

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਮਈ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ