ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਮੋਗਾ, 07 ਜੂਨ:

ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣ ਸਮੇਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੈਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਤਾਜ਼ਪੋਸੀ ਸਮਾਗਮ ਵਿੱਚ ਮੁਬਾਰਕਬਾਦ ਦਿੱਤੀ।

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਨਵਨਿਯੁਕਤ ਦੋਨੋਂ ਚੇਅਰਮੈਨ ਸ੍ਰ ਗੁਰਮੇਲ ਸਿੰਘ ਮੱਦੋਕੇ (ਅਜੀਤਵਾਲ) ਅਤੇ ਪਰਮਜੀਤ ਸਿੰਘ ਬੁੱਟਰ (ਬਧਨੀਂ ਕਲਾਂ) ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ ਅਤੇ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦੀਆਂ ਦਿੱਕਤਾਂ ਨੂੰ ਆਪਸੀ ਭਾਈਚਾਰੇ ਨਾਲ ਹਲ ਕਰਨ ਨੂੰ ਤਰਜ਼ੀਹ ਦੇਣਗੇ।
ਇਸ ਮੌਕੇ  ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇੇ ਸਪੱਸ਼ਟ ਨਿਰਦੇਸ਼ ਹਨ ਕਿ ਪਾਰਟੀ ਅੰਦਰ ਜਾਂ ਸਰਕਾਰ ਪੱਧਰ ਤੇ ਰਿਸ਼ਵਤਖੌਰੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਿਆ ਨੂੰ ਜੜੋਂ ਖ਼ਤਮ ਕਰਨਾ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰਕੇ ਨਸ਼ਿਆਂ ਖਿਲਾਫ਼ ਕੰਮ ਕੀਤਾ ਜਾ ਰਿਹਾ ਹੈ। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਰਾਜ ਦੇ ਕਿਸਾਨਾਂ ਨੂੰ ਸਬਸਿਡੀ ਤੇ ਆਧੁਨਿਕ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਬਦੌਲਤ ਖੇਤੀਬਾੜੀ ਲਈ ਹੁਣ ਬਹੁਤਾ ਫੀਸਦੀ ਪਾਣੀ ਨਹਿਰਾਂ ਦਾ ਵਰਤਿਆ ਜਾਣ ਲੱਗਿਆ ਹੈ ਸਰਕਾਰ ਵੱਲੋਂ ਕੱਸੀਆਂ ਅਤੇ ਖਾਲਿਆਂ ਦੀ ਸਫਾਈ ਲਈ ਕਰੋੜਾਂ ਰੁਪਏ ਖਰਚ ਕੀਤੇ ਹਨ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ ਅਤੇ ਨਹਿਰੀ ਪਾਣੀਆਂ ਦੀ ਬੱਚਤ ਹੋ ਸਕੇ।
ਇਸ ਮੌਕੇ ਚੈਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੌਂਸ, ਚੈਅਰਮੈਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਜੀਤ ਸਿੰਘ ਬਰਾੜ ਯੂਥ ਵਿੰਗ ਜੁਆਇੰਟ ਸਕੱਤਰ ਪੰਜਾਬ ਜਸਦੀਪ ਸਿੰਘ ਗੈਰੀ ਢੁੱਡੀਕੇ, ਬਲਾਕ ਪ੍ਰਧਾਨ ਹਰਜਿੰਦਰ ਸਿੰਘ ਜਿੰਦਰ ਕੋਕਰੀ  ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

Tags:

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ