ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 1 ਫਰਵਰੀ: ਭਗਤ ਰਵੀਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਭਗਤ ਜੀ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ।
    ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਕਾਪੁਰ ਵਿਖੇ ਧਾਰਮਿਕ ਅਸਥਾਨ ਤੇ ਨਤਮਸਤਕ ਹੋਣ ਉਪਰੰਤ ਜੁੜੀ ਇਲਾਕੇ ਦੀ ਸੰਗਤ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸ਼ੋਭਾ ਯਾਤਰਾ ਵਿੱਚ ਸਮੂਲੀਅਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਭੂ ਭਗਤੀ ਦੇ ਨਾਲ ਨਾਲ ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾ ਵਿਚੋ ਭਗਤ ਰਵਿਦਾਸ ਜੀ ਦਾ ਅਹਿਮ ਸਥਾਨ ਹੈ। ਉਹ ਇਕ ਸਮਾਜ ਸੁਧਾਰਕ, ਮਾਨਵਵਾਦੀ, ਧਾਰਮਿਕ ਮਨੁੱਖ, ਚਿੰਤਕ ਅਤੇ ਮਹਾਨ ਕਵੀ ਸਨ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਭਗਤਾਂ, ਗੁਰੂਆਂ, ਮਹਾਪੁਰਸ਼ਾ ਦੀ ਬਾਣੀ ਤੋਂ ਜੀਵਨ ਨੂੰ ਸੇਧ ਦੇ ਰਹੇ ਹਾਂ। ਉਨ੍ਹਾਂ ਨੇ ਇਨ੍ਹਾਂ ਧਾਰਮਿਕ ਸਮਾਗਮਾਂ ਦੇ ਪ੍ਰਬੰਧਕਾ ਦਾ ਧੰਨਵਾਦ ਕੀਤਾ ਜੋ ਸਾਨੂੰ ਸਾਡੇ ਧਰਮ ਤੇ ਇਤਿਹਾਸ ਨਾਲ ਜੋੜ ਰਹੇ ਹਨ।
 

Advertisement

Latest News

ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ, ਮੰਡੀ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੀਆਂ ਜਰੂਰਤਾਂ ਨੂੰ ਕੀਤਾ ਨਜ਼ਰਅੰਦਾਜ਼: ਵਿੱਤ ਮੰਤਰੀ ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ, ਮੰਡੀ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੀਆਂ ਜਰੂਰਤਾਂ ਨੂੰ ਕੀਤਾ ਨਜ਼ਰਅੰਦਾਜ਼: ਵਿੱਤ ਮੰਤਰੀ
*ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ*   *ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ,...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਅਪੀਲ ਕੀਤੀ
ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ
ਕੇਂਦਰੀ ਬਜਟ 'ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ
ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ