ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਫਲਤਾ ਵੱਲ ਵੱਧ ਰਹੀ ਹੈ-ਅਮਨ ਅਰੋੜਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਫਲਤਾ ਵੱਲ ਵੱਧ ਰਹੀ ਹੈ-ਅਮਨ ਅਰੋੜਾ

ਫਾਜ਼ਿਲਕਾ 5 ਅਪ੍ਰੈਲ 
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਉਹ ਅੱਜ ਇੱਥੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧ ਤੇ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। 
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ। ਉਹਨਾਂ ਨੇ ਕਿਹਾ ਕਿ ਦੇਸ਼ ਲਈ ਆਪਾਂ ਕੁਰਬਾਨ ਕਰਨ ਵਾਲੇ ਇੰਨ੍ਹਾਂ ਮਹਾਨ ਸੈਨਾਨੀਆਂ ਦੀ ਸ਼ਹੀਦੀ ਗਾਥਾ ਦੇਸ਼ ਲਈ ਪ੍ਰੇਰਕ ਤੱਤ ਹੈ। ਉਹਨਾਂ ਨੇ ਕਿਹਾ ਕਿ ਅਸੀਂ ਮਹਾਨ ਸ਼ਹੀਦਾਂ ਦੀ ਲਾ-ਮਿਸਾਲ ਕੁਰਬਾਨੀ ਨੂੰ ਸਿਜਦਾ ਕਰਦੇ ਹਾਂ ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਲੋਕ ਵੀ ਵੱਡੇ ਪੱਧਰ ਤੇ ਸਹਿਯੋਗ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ । ਸਰਕਾਰ ਵੱਲੋਂ ਪੁਲਿਸ ਨੂੰ ਪੇਸ਼ੇਵਰਾਨਾ ਤਰੀਕੇ ਨਾਲ ਕੰਮ ਕਰਨ ਦੀ ਆਜ਼ਾਦੀ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਯੁੱਧ ਵਿੱਚ ਨਿਸ਼ਚੇ ਹੀ ਪੰਜਾਬ ਦੀ ਜਿੱਤ ਹੋਵੇਗੀ। 
ਕੈਬਨਿਟ ਮੰਤਰੀ ਨੇ ਪੰਜਾਬ ਵਿੱਚ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਦੇ ਸਰਬਪੱਖੀ ਵਿਕਾਸ ਦਾ ਬੀੜਾ ਚੁੱਕਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਨੂੰ ਪੰਜ ਕਰੋੜ ਰੁਪਏ ਦਿੱਤੇ ਗਏ ਹਨ ਤਾਂ ਜੋ ਸਥਾਨਕ ਜਰੂਰਤਾਂ ਅਨੁਸਾਰ ਵਿਕਾਸ ਕਰਵਾਇਆ ਜਾ ਸਕੇ। ਉਹਨਾਂ ਨੇ ਇਲਾਕਾ ਨਿਵਾਸੀਆਂ ਦੀ ਮੰਗ ਤੇ ਮੌਕੇ ਤੇ ਹੀ ਆਸਫ ਵਾਲਾ ਵਿਖੇ ਸੇਵਾ ਕੇਂਦਰ ਖੋਲਣ ਦਾ ਐਲਾਨ ਵੀ ਕੀਤਾ। 
ਇਸ ਤੋਂ ਪਹਿਲਾਂ ਬੋਲਦਿਆਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦੇਣ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਹੋਵੇਗਾ। 
ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਇਸ ਸਮਾਰਕ ਤੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਐਸਪੀ ਸ਼੍ਰੀ ਵਰਿੰਦਰ ਸਿੰਘ ਬਰਾੜ, ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ, ਸ਼ਹੀਦਾਂ ਦੀ ਸਮਾਧੀ ਕਮੇਟੀ ਦੇ ਚੇਅਰਮੈਨ ਸ਼੍ਰੀ ਸੰਦੀਪ ਗਲਹੋਤਰਾ, ਕਮੇਟੀ ਮੈਂਬਰ ਪ੍ਰਫੁੱਲ ਨਾਗਪਾਲ, ਸ਼ਸ਼ੀਕਾਂਤ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਸੁਨੀਲ ਸਚਦੇਵਾ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਪਰਮਜੀਤ ਸਿੰਘ ਤੋਂ ਇਲਾਵਾ ਇਲਾਕੇ ਦੇ ਵੱਡੀ ਸੰਖਿਆ ਵਿੱਚ ਪਤਵੰਤੇ ਹਾਜ਼ਰ ਸਨ।
 
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ