ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਦੋਦਾ ਸ੍ਰੀ ਮੁਕਤਸਰ ਸਾਹਿਬ 18 ਅਪ੍ਰੈਲ

                                      ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਅਨਾਜ ਮੰਡੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਹ ਜਾਣਕਾਰੀ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦਾ ਨਵੀਨੀਕਰਨ ਦਾ ਉਦਘਾਟਨ ਕਰਦਿਆਂ ਦਿੱਤੀ।

                       ਉਹਨਾਂ ਦਾਣਾ ਮੰਡੀਆਂ ਦਾ ਦੌਰਾ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨਮਜ਼ਦੂਰ ਜਾਂ ਆੜ੍ਹਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

                      ਉਨ੍ਹਾਂ ਮੰਡੀ ਬੋਰਡ ਵਲੋਂ ਦਾਣਾ ਮੰਡੀ ਆਸਾ ਬੁੱਟਰ ਵਿੱਚ 1.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੱਕੇ ਫੜ ਅਤੇ ਨਵਾਂ ਸ਼ੇਡ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਦਾਣਾ ਮੰਡੀ ਮੱਲਣ ਵਿਖੇ 1.9 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਫੜ ਅਤੇ ਨਵੇਂ ਸ਼ੇਡ ਦਾ ਉਦਘਾਟਨ ਕੀਤਾ।

                     ਇਸ ਮੌਕੇ ਉਨ੍ਹਾਂ ਕਣਕ ਦੀ ਆਮਦ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ  ਜਸਬੀਰ ਸਿੰਘ ਮੱਤਾਵੀਰਪਾਲ ਕੌਰ ਸਰਪੰਚਜੱਥੇਦਾਰ ਗੁਰਪਿਆਰ ਸਿੰਘ ਮੱਲਣ,ਅਵਤਾਰ ਸਿੰਘ ਸਰਪੰਚ,ਬਲਕਰਨ ਸਿੰਘ  ਬਾਲੀ ਵੀ ਮੌਜੂਦ ਸਨ।

                   ਉਨ੍ਹਾਂ ਇੱਥੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਪ ਚੋਣ ਦੌਰਾਨ ਜੋ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਕੰਮ ਸ਼ੁਰੂ ਕਰਨ ਲਈ ਵਾਅਦੇ ਕੀਤੇ ਗਏ ਸਨਇਹ ਵਾਅਦੇ ਲੜੀਵਾਰ ਪੂਰੇ ਕੀਤੇ ਜਾ ਰਹੇ ਹਨ।

Tags:

Advertisement

Latest News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
*ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ* *ਸਿਹਤ ਕਾਰਡ ਬਣਾਉਣ ਤੋਂ ਲੈ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ