'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਚੰਡੀਗੜ੍ਹ/ਲੁਧਿਆਣਾ, 26 ਅਪ੍ਰੈਲ:

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨਾਲ ਅੱਜ ਲੁਧਿਆਣਾ ਸ਼ਹਿਰ ਭਰ ਵਿੱਚ ਵਿਆਪਕ ਸਫਾਈ ਮੁਹਿੰਮ ਸ਼ੁਰੂ ਕੀਤੀ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮੁੰਡੀਆਂ ਨੇ ਜਮਾਲਪੁਰ ਚੌਕ, ਚੰਡੀਗੜ੍ਹ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਦੋਂ ਕਿ ਲੁਧਿਆਣਾ ਸ਼ਹਿਰ ਦੇ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ।

ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਢੋਲੇਵਾਲ ਚੌਕ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ, ਜਦੋਂ ਕਿ ਆਤਮ ਨਗਰ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਨੇ ਭਗਵਾਨ ਚੌਕ, ਗਿੱਲ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਸ਼ਗਨ ਪੈਲੇਸ ਤੋਂ ਅਤੇ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਬਾਲ ਸਿੰਘ ਨਗਰ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ।  ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵਰਧਮਾਨ ਚੌਕ, ਚੰਡੀਗੜ੍ਹ ਰੋਡ ਤੋਂ ਇਸ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਕੌਂਸਲਰ ਅਮਨ ਬੱਗਾ, ਨਿਧੀ ਗੁਪਤਾ ਸਮੇਤ ਹੋਰਨਾਂ ਨੇ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ।

ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ ਅਤੇ ਅਭਿਸ਼ੇਕ ਸ਼ਰਮਾ, ਜ਼ੋਨਲ ਕਮਿਸ਼ਨਰ ਨੀਰਜ ਜੈਨ ਅਤੇ ਗੁਰਪਾਲ ਸਿੰਘ ਸਮੇਤ ਹੋਰਨਾਂ ਨਗਰ ਨਿਗਮ ਅਧਿਕਾਰੀਆਂ ਨੇ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ।

ਇਸ ਵਿਆਪਕ ਸਫਾਈ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਸਾਰੇ ਵਾਰਡਾਂ ਨੂੰ ਕਵਰ ਕੀਤਾ ਜਾਵੇਗਾ। ਸੜਕਾਂ, ਪਾਰਕਾਂ ਆਦਿ ਦੀ ਸਫਾਈ ਤੋਂ ਇਲਾਵਾ ਨਗਰ ਨਿਗਮ ਦੇ ਸਬੰਧਤ ਸਟਾਫ ਨੂੰ ਜਿੱਥੇ ਵੀ ਲੋੜ ਹੋਵੇ ਸੀਵਰ ਲਾਈਨਾਂ/ਸੜਕਾਂ ਦੀਆਂ ਨਾਲੀਆਂ ਦੀ ਸਫਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਗਰਮੀਆਂ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਵਸਨੀਕਾਂ ਨੂੰ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਫੌਗਿੰਗ ਵੀ ਕੀਤੀ ਜਾਵੇਗੀ। ਸੂਬਾ ਸਰਕਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਸਫਾਈ ਮੁਹਿੰਮ ਦੌਰਾਨ ਨਿਯਮਤ ਸਫਾਈ ਗਤੀਵਿਧੀਆਂ, ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਗਰਾਮ ਅਤੇ ਲੁਧਿਆਣਾ ਵਿੱਚ ਭਾਈਚਾਰਕ ਸ਼ਮੂਲੀਅਤ ਦੇ ਯਤਨ ਸ਼ਾਮਲ ਹੋਣਗੇ।

 ਲੁਧਿਆਣਾ ਦੇ ਗੁਮਨਾਮ ਨਾਇਕਾਂ ਪ੍ਰਤੀ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਮੁੰਡੀਆਂ ਨੇ ਅੱਜ ਸਵੇਰੇ ਜਮਾਲਪੁਰ ਚੌਕ ਤੋਂ ਮੁੱਖ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਫਾਈ ਕਰਮਚਾਰੀਆਂ ਨੂੰ ਨਿੱਜੀ ਤੌਰ 'ਤੇ ਚਾਹ ਅਤੇ ਮਠਿਆਈਆਂ ਵੰਡੀਆਂ।

ਕੈਬਨਿਟ ਮੰਤਰੀ ਨੇ ਸ਼ਹਿਰ ਦੀ ਸਫਾਈ ਬਣਾਈ ਰੱਖਣ ਵਿੱਚ ਸਫਾਈ ਕਰਮਚਾਰੀਆਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਮੁੰਡੀਆਂ, ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨੇ ਲੁਧਿਆਣਾ ਦੇ ਸਾਰੇ ਨਿਵਾਸੀਆਂ ਨੂੰ ਇਸ ਨੇਕ ਯਤਨ ਵਿੱਚ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਫਾਈ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਕੂੜੇ ਨੂੰ ਵੱਖਰਾ ਕਰਕੇ ਅਤੇ ਵਾਤਾਵਰਣ ਅਨੁਕੂਲ ਅਭਿਆਸਾਂ ਨੂੰ ਅਪਣਾ ਕੇ ਨਾਗਰਿਕ ਲੁਧਿਆਣਾ ਨੂੰ ਸਫਾਈ ਅਤੇ ਹਰਿਆਲੀ ਦਾ ਮਾਡਲ ਬਣਾਉਣ ਵਿੱਚ ਯੋਗਦਾਨ ਪਾ ਸਕਦੇ ਹਨ।

ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੀਆਂ ਥਾਵਾਂ/ਪਲਾਟਾਂ 'ਤੇ ਕੂੜਾ ਨਾ ਸੁੱਟ ਕੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਸੂਬਾ ਸਰਕਾਰ ਅਤੇ ਸਥਾਨਕ ਅਧਿਕਾਰੀਆਂ ਦਾ ਸਮਰਥਨ ਕਰਨ। ਉਨ੍ਹਾਂ ਨੇ ਇਸ ਸਫਾਈ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਵਸਨੀਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ।

Tags:

Advertisement

Latest News

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 13 ਮਈ:ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ...
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤਿੰਨ ਦਿਨਾਂ ਟ੍ਰੈਫਿਕ ਇਨਫੋਰਸਮੈਂਟ ਮੁਹਿੰਮ ਚਲਾਈ
ਫਾਜ਼ਿਲਕਾ ਵਿੱਚ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਯੋਗਾ ਨਾਲ ਜੋੜਨ ਦੀ ਪਹਿਲ
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼
4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ