ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

ਚੰਡੀਗੜ੍ਹ, 27 ਅਕਤੂਬਰ:

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਕੈਬਨਿਟ ਮੰਤਰੀਆਂ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ।

ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਤਰਫ਼ੋਂ ਸੱਦਾ ਦੇਣ ਲਈ ਵੱਖ-ਵੱਖ ਸੂਬਿਆਂ ਵਿੱਚ ਜਾ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਦੇਸ਼ ਦੇ ਹਰ ਕੋਨੇ ‘ਚੋਂ ਵੱਡੇ ਰਾਜਨੀਤਿਕ ਆਗੂ ਅਤੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ।

ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ 'ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਚਾਰ ਪਵਿੱਤਰ ਅਸਥਾਨਾਂ- ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਅਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਸਮਾਗਮਾਂ ਵਿੱਚ ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ। 

Advertisement

Latest News

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ
ਚੰਡੀਗੜ੍ਹ; 10 ਜੂਨ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ...
ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ
ਡੀਜੀਪੀ ਗੌਰਵ ਯਾਦਵ ਨੇ ਨਵਾਂ 'ਸਾਂਝ ਸਿਟੀਜ਼ਨ ਪੋਰਟਲ' ਕੀਤਾ ਲਾਂਚ
ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ