ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਮੁੜ ਪੰਜਾਬ ਨਾਲ ਵਿਤਕਰਾ: ਹਰਭਜਨ ਸਿੰਘ ਈ. ਟੀ. ਓ.
By Azad Soch
On
ਚੰਡੀਗੜ੍ਹ, 1 ਫਰਵਰੀ 2026:
ਪੰਜਾਬ ਦੇ ਲੋਕ ਨਿਰਮਾਣ ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਬਜਟ 2026 ਵਿੱਚ ਪੰਜਾਬ ਰਾਜ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਐਮ.ਐਸ.ਪੀ. ਗਰੰਟੀ ਦੇਣ ਵਿੱਚ ਇਸ ਵਾਰ ਵੀ ਅਸਫਲ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਰ ਮਸਲੇ ਤੇ ਵਿਤਕਰਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2025 ਵਿਚ ਹੋਈਆਂ ਭਾਰੀ ਬਰਸਾਤਾਂ ਕਾਰਨ ਸੂਬੇ ਦੀਆ ਸੜਕਾਂ ਨੂੰ ਨੂੰ ਹੋਏ ਭਾਰੀ ਨੁਕਸਾਨ ਨੂੰ ਲੈ ਕੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ ਸੀ ਜਿਸ ਸਬੰਧੀ ਕੇਂਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਹੱਦੀ ਸੁਰੱਖਿਆ ਦੇ ਮੱਦੇਨਜ਼ਰ 1,000 ਕਰੋੜ ਰੁਪਏ ਦੇ ਇੱਕ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਸੀ ਜਿਸ ਨਾਲ ਪੁਲਿਸ ਦਾ ਆਧੁਨਿਕੀਕਰਨ ਕੀਤਾ ਜਾਣਾ ਸੀ ਇਸ ਤੋਂ ਇਲਾਵਾ ਪੇਂਡੂ ਵਿਕਾਸ ਫੰਡ ਦੇ ਬਕਾਏ ਵਿੱਚ 7,757 ਕਰੋੜ ਰੁਪਏ, ਪ੍ਰਤੀ ਏਕੜ 15,000 ਰੁਪਏ ਤੱਕ ਦੇ ਉੱਚ ਫਸਲ ਵਿਭਿੰਨਤਾ ਪ੍ਰੋਤਸਾਹਨ, ਅਤੇ ਮਾਲੀਆ ਨੁਕਸਾਨ ਲਈ ਜੀਐਸਟੀ ਮੁਆਵਜ਼ੇ ਦੀ ਮੰਗ ਸਮੇਤ ਸਿਹਤ ਸੇਵਾਵਾਂ ਅਤੇ ਜਲ ਸਪਲਾਈ ਲਈ ਫੰਡਾਂ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਵਿਚੋਂ ਕਿਸੇ ਨੂੰ ਵੀ ਪੂਰਾ ਨਹੀਂ ਕੀਤਾ ਗਿਆ।
ਸ.ਹਰਭਜਨ ਸਿੰਘ ਈ.ਟੀ.ਉ. ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਸੀ ਕਿ ਕੇਂਦਰੀ ਬਜਟ ਪੰਜਾਬ ਰਾਜ ਦੇ ਕਿਸਾਨਾਂ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰਿਆਇਤ ਦਾ ਐਲਾਨ ਹੋਵੇਗਾ ਪ੍ਰੰਤੂ ਅਜਿਹਾ ਨਹੀਂ ਹੋਇਆ।

Latest News
01 Feb 2026 22:41:36
*ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ*
*ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ,...