ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲਾਗਤਾਂ ਵਿੱਚ ਭਾਰੀ ਕਟੌਤੀ ਹੋਈ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲਾਗਤਾਂ ਵਿੱਚ ਭਾਰੀ ਕਟੌਤੀ ਹੋਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 13 ਅਪ੍ਰੈਲ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਨੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਠੋਸ ਕਦਮਾਂ ਲਈ ਵਿੱਢੀ ਮੁਹਿੰਮ ਰਾਹੀਂ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕੀਤੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਸਪੱਸ਼ਟ ਤੌਰ 'ਤੇ ਪਤਾ ਚਲਦਾ ਹੈ ਕਿ ਠੇਕੇਦਾਰ ਹੁਣ ਵੱਧ ਤੋਂ ਵੱਧ ਰਿਬੇਟ ਦੇ ਨਾਲ ਟੈਂਡਰ ਜਮ੍ਹਾ ਕਰ ਰਹੇ ਹਨ, ਜਿਸ ਦੇ ਨਤੀਜੇ ਵਜੋਂ ਲਾਗਤਾਂ ਵਿੱਚ ਭਾਰੀ ਕਟੌਤੀ ਹੋ ਰਹੀ ਹੈ ਜੋ ਸੂਬੇ ਦੇ ਅਰਥਚਾਰੇ ਲਈ ਕਾਫੀ ਲਾਹੇਬੰਦ ਹੈ।

ਸਾਲ 2021-22 ਦੇ ਮੁਕਾਬਲੇ ਵੱਖ-ਵੱਖ ਪ੍ਰੋਜੈਕਟ ਵਰਗ ਵਿੱਚ ਰਿਬੇਟ ਦੀ ਫੀਸਦ ਵਿੱਚ ਸਾਲ-ਦਰ-ਸਾਲ ਹੋਏ ਪ੍ਰਭਾਵਸ਼ਾਲੀ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ, ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਲਾਨ ਰੋਡ ਦੇ ਕੰਮਾਂ ਸਬੰਧੀ ਛੋਟਾਂ ਵਿੱਚ 3 ਫੀਸਦ ਤੋਂ 19.73 ਫੀਸਦ ਤੱਕ ਵਾਧਾ ਹੋਇਆ ਹੈ, ਨਾਬਾਰਡ ਪ੍ਰੋਜੈਕਟ ਦੇ ਕੰਮਾਂ ਸਬੰਧੀ ਛੋਟਾਂ ਵਿੱਚ 8.56 ਫੀਸਦ ਤੋਂ 24.91 ਫੀਸਦ ਤੱਕ ਵਾਧਾ, ਨੈਸ਼ਨਲ ਹਾਈਵੇ ਦੇ ਕੰਮਾਂ ਸਬੰਧੀ ਛੋਟਾਂ ਵਿੱਚ 19.2 ਫੀਸਦ ਤੋਂ 27.42 ਫੀਸਦ ਵਾਧਾ ਹੋਇਆ ਹੈ ਅਤੇ ਸੀ.ਆਈ.ਆਰ.ਐਫ. ਪ੍ਰੋਜੈਕਟਾਂ ਦੀ ਛੋਟ 2.8 ਫੀਸਦ ਤੋਂ 27.69 ਫੀਸਦ ਹੋ ਗਈ ਹੈ।  

ਉਨ੍ਹਾਂ ਕਿਹਾ ਕਿ ਇਨ੍ਹਾਂ ਸੁਧਾਰਾਂ ਦੇ ਨਤੀਜੇ ਵਜੋਂ ਟੈਂਡਰ ਅਲਾਟਮੈਂਟ ਸਮੇਂ ਵਿੱਤੀ ਸਾਲ 2024-25 ਦੌਰਾਨ ਕੁੱਲ 234.78 ਕਰੋੜ ਰੁਪਏ ਦੀ ਬਚਤ ਹੋਈ ਹੈ ਅਤੇ ਪਿਛਲੇ ਕੁਝ ਸਾਲਾਂ ਵਿੱਚ ਰਿਬੇਟ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਦਕਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਲੋਕਾਂ ਦਾ ਵਿਸ਼ਵਾਸ ਵਧ ਰਿਹਾ ਹੈ ਅਤੇ ਅਸੀਂ ਪਾਰਦਰਸ਼ਤਾ ਅਤੇ ਪ੍ਰਭਾਵੀ ਸ਼ਾਸਨ ਲਈ ਵਚਨਬੱਧ ਹਾਂ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ