ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ ਬਿਜਲੀ ਦੀ ਸਿਖਰਲੀ ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 11 ਜੂਨ:


ਪੰਜਾਬ ਸਰਕਾਰ ਨੇ ਅੱਜ ਮਿਤੀ 11 ਜੂਨ 2025 ਨੂੰ ਸੂਬੇ ਵਿਚ ਬਿਜਲੀ ਦੀ ਸਭ ਤੋਂ ਵੱਧ ਮੰਗ 16711 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸੂਬਾ ਵਾਸੀਆਂ ਨੂੰ ਸਪਲਾਈ ਕੀਤੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਬੀਤੇ ਕੱਲ੍ਹ ਮਿਤੀ 10 ਜੂਨ 2025 ਨੂੰ ਹੀ ਸੂਬੇ ਵਿਚ 16192 ਮੈਗਾਵਾਟ ਬਿਜਲੀ ਦੀ ਮੰਗ ਸਬੰਧੀ  ਰਿਕਾਰਡ ਸਥਾਪਤ ਹੋਇਆ ਸੀ ਜ਼ੋ ਕਿ 24 ਘੰਟਿਆਂ ਤੋਂ ਪਹਿਲਾਂ ਹੀ ਟੁੱਟ ਗਿਆ। ਇਸ ਤੋਂ ਪਹਿਲਾਂ ਬੀਤੇ ਬੀਤੇ ਸਾਲ 29 ਜੂਨ 2024 ਨੂੰ ਸੂਬੇ ਵਿਚ 16058 ਮੈਗਾਵਾਟ ਦੀ ਮੰਗ ਦਾ ਰਿਕਾਰਡ ਦਰਜ ਹੋਇਆ ਸੀ।

 ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਹੇਠ ਪੀ.ਐਸ.ਪੀ.ਸੀ.ਐਲ.ਅਤੇ  ਪੀ ਐਸ.ਟੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਸੂਬਾ ਵਾਸੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਜਿਸ ਲਈ ਉਹ ਸਭ ਵਧਾਈ ਦੇ ਪਾਤਰ ਹਨ।

ਸ.ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗਰਮ ਰੁੱਤ ਅਤੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੇ ਮੱਦੇਨਜ਼ਰ 17000 ਮੈਗਾਵਾਟ ਬਿਜਲੀ ਦਾ ਪਹਿਲਾ ਹੀ ਪ੍ਰਬੰਧ ਕੀਤਾ ਗਿਆ ਸੀ ਜਿਸ ਸਦਕਾ ਅੱਜ ਅਤੇ ਬੀਤੇ ਕੱਲ੍ਹ ਪੈਦਾ ਹੋਈ ਬਿਜਲੀ ਦੀ ਸਿਖਰਲੀ ਮੰਗ ਨੂੰ ਸੋਖਿਆ ਹੀ ਪੂਰਾ ਕੀਤਾ ਜਾ ਸਕਿਆ।
----------
Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ