ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

*ਚੰਡੀਗੜ੍ਹ/ਥਿਰਵੂਨੰਤਮਪੂਰਮ, 5 ਨਵੰਬਰ:*

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ  ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ  ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਸ੍ਰੀ  ਪਿਨਾਰਾਏ ਵਿਜੇਅਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋ ਗਏ ਹਨ ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਆਰੰਭ ਹੋ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ 'ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਮੰਤਰੀ ਨੇ ਦੱਸਿਆ ਕਿ ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ  ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ