ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਚੰਡੀਗੜ੍ਹ,19 ਜੂਨ:
 
 ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ।

 ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ  30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ  ਨੂੰ ਮੁਕੰਮਲ ਕਰ ਲਿਆ ਜਾਵੇ  ਜ਼ੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿੱਚ ਸਹਾਇਕ ਸਿੱਧ ਹੋਵੇਗਾ। ਇਸ ਤੋਂ ਇਲਾਵਾ ਟ੍ਰੈਫਿਕ ਸੈਂਸਸ ਨਾਲ ਸਬੰਧਤ ਡਾਟਾ  ਰਾਹੀਂ ਸੜਕਾਂ ਦੀ ਨਵੀਂ ਉਸਾਰੀ, ਚੌੜਾ ਕਰਨ ਅਤੇ ਹੋਰ ਲੋੜੀਂਦੇ ਸੁਧਾਰ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕੇਗਾ ਜਿਸ ਨਾਲ ਦੁਰਘਟਨਾਵਾਂ ਵਿੱਚ ਹੁੰਦੇ ਵਡਮੁੱਲੇ ਜਾਨੀ ਨੁਕਸਾਨ ਤੋਂ ਵੀ ਬਚਾਅ ਹੋਵੇਗਾ।

ਅੱਜ ਇੱਥੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੂਬੇ ਦੀਆਂ ਸੜਕ ਅਤੇ ਪੁਲਾਂ ਨੂੰ ਬਿਹਤਰੀਨ ਬਨਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਇਕ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੀਆਂ ਵੱਖ ਵੱਖ ਸਕੀਮਾਂ ਅਧੀਨ ਅਤੇ ਵਿਸ਼ੇਸ ਤੌਰ ਤੇ ਲਿੰਕ ਸੜਕਾਂ ਬਾਬਤ ਤਜਵੀਜ਼ ਕੀਤੇ ਅਤੇ ਚਲਦੇ ਕੰਮਾਂ ਦਾ  ਜਾਇਜਾ ਲਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਪ੍ਰਬੰਧਕੀ ਸਕੱਤਰ ਸ੍ਰੀ ਰਵੀ ਭਗਤ ਅਤੇ ਪੰਜ਼ਾਬ ਮੰਡੀਕਰਨ ਬੋਰਡ ਦੇ  ਸਕੱਤਰ ਸ਼੍ਰੀ ਰਾਮਵੀਰ ਦੇ ਨਾਲ-ਨਾਲ ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਨਜੀਤ ਕੌਰ ਅਤੇ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ। ਮੁੱਖ ਇੰਜੀਨੀਅਰ ਲ਼ੋਕ ਨਿਰਮਾਣ ਵੱਲੋਂ ਦੱਸਿਆ ਗਿਆ ਕਿ ਪੀ.ਐਮ.ਜੀ.ਐਸ.ਵਾਈ. ਸਕੀਮ ਅਧੀਨ ਐਫ਼.ਡੀ.ਆਰ ਯਾਨੀ ਫੁੱਲ ਡੇਪਥ ਰੇਕਲੇਮੇਸ਼ਨ ਰਾਹੀਂ 581 ਕਿ ਮੀ ਲਿੰਕ ਸੜਕਾਂ ਦੀ ਉਸਾਰੀ ਦੇ ਟੈਂਡਰ ਮੰਗੇ ਜਾ ਰਹੇ ਹਨ । ਨਾਬਾਰਡ ਸਕੀਮ ਅਧੀਨ 281 ਕਰੋੜ ਰੁਪਏ ਦੀ ਲਾਗਤ ਨਾਲ  ਰਾਜ ਦੀਆਂ ਮੌਜੂਦਾ ਪੇਂਡੂ ਸੜਕਾਂ ਦੀ ਮਜ਼ਬੂਤੀਕਰਨ ਅਤੇ ਨਵੀਂ ਉਸਾਰੀ ਦੇ ਕੰਮ ਵੀ ਹੱਥ ਵਿੱਚ ਲਏ ਜਾ ਰਹੇ ਹਨ।  ਇਸ ਮੌਕੇ ਸ. ਹਰਭਜਨ ਸਿੰਘ ਈ. ਟੀ. ਓ. ਨੇ ਪੀ.ਆਰ.ਬੀ.ਡੀ.ਬੀ.  ਅਧੀਨ ਚਲਦੇ ਹੋਰ ਕੰਮਕਾਜ ਦਾ ਵਿਸਤਾਰਪੂਰਵਕ ਜਾਇਜਾ ਵੀ ਲਿਆ ਅਤੇ ਕੰਮਾਂ ਵਿੱਚ ਆਉਂਦੀਆਂ ਔਕੜਾਂ/ਦਿੱਕਤਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ ਕੰਮ ਇਮਾਨਦਾਰੀ ਅਤੇ ਚੰਗੀ ਮਿਆਰ ਨਾਲ ਕਰਵਾਉਣ ਦੀ ਹਦਾਇਤ ਕੀਤੀ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਵਿਸ਼ਵ ਪੱਧਰ ਬਨਾਉਣ ਲਈ ਯਤਨਸ਼ੀਲ ਹੈ ਤਾਂ ਜ਼ੋ ਸੂਬੇ ਦੀ ਵਿਕਾਸ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ