ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਚੰਡੀਗੜ੍ਹ, 24 ਜਨਵਰੀ :

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ  ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਪੜਾਅਵਾਰ ਜਾਇਜ਼ਾ ਲਿਆ।

ਉਨ੍ਹਾਂ ਨੇ ਲਿੰਕ ਸੜਕਾਂ ਅਤੇ ਪਲਾਨ ਰੋਡਜ਼ ਦੀ ਪ੍ਰਗਤੀ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਸਭ ਤੋਂ ਵਧੀਆ ਸੜਕੀ ਨੈੱਟਵਰਕ ਪ੍ਰਦਾਨ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ  ਸੂਬਾ ਸਰਕਾਰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਨਿਰਵਿਘਨ ਸੜਕੀ ਸੰਪਰਕ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ, ਜਿਸ ਨਾਲ ਹਰੇਕ ਨਾਗਰਿਕ ਦਾ ਜੀਵਨ ਸੁਖਾਲਾ ਹੋਵੇਗਾ।

ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਾਰੇ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮੌਸਮ ਅਨੁਕੂਲ ਹੁੰਦਾ ਹੈ ਤਾਂ ਬਿਟੂਮਿਨਸ ਨਾਲ ਸਬੰਧਤ ਸਾਰੇ ਕਾਰਜ ਵੀ ਜਲਦ ਤੋਂ ਜਲਦ ਨੇਪਰੇ ਚਾੜ੍ਹੇ ਜਾਣ।

ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਨਿਰਧਾਰਤ ਵਿੱਤੀ ਅਤੇ ਭੌਤਿਕ (ਫਿਜ਼ੀਕਲ) ਟੀਚਿਆਂ ਦੀ ਪ੍ਰਾਪਤੀ ਲਈ ਠੋਸ ਯਤਨ ਕੀਤੇ ਜਾਣ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ  ਠੇਕੇਦਾਰਾਂ ਦੇ ਬਿੱਲ 20 ਮਾਰਚ, 2026 ਤੱਕ ਪੇਸ਼ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਇਨ੍ਹਾਂ ਦੇ ਨਿਬੇੜੇ ਵਿੱਚ ਕੋਈ ਦੇਰੀ ਜਾਂ ਮੁਸ਼ਕਲ ਦਰਪੇਸ਼ ਨਾ ਆਵੇ।

ਮੀਟਿੰਗ ਵਿੱਚ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ਼ ਇੰਜੀਨੀਅਰ ਅਨਿਲ ਗੁਪਤਾ ਅਤੇ ਪੀ.ਡਬਲਯੂ.ਡੀ. ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। 

Tags:

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ