ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ

ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26  ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ

ਚੰਡੀਗੜ੍ਹ, 12 ਅਪ੍ਰੈਲ:

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਲਈ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਕੰਮਾਂ ਦੀ ਲੜੀਵਾਰ ਸਮੀਖਿਆ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਸਕੱਤਰ ਲੋਕ ਨਿਰਮਾਣ ਸ੍ਰੀ ਰਵੀ ਭਗਤ ਦੇ ਨਾਲ-ਨਾਲ ਮੁੱਖ ਇੰਜੀਨੀਅਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਸਮੀਖਿਆ ਮੀਟਿੰਗ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਦੇ ਸਾਰੇ ਖੇਤਰਾਂ ਲਈ ਕੰਮਾਂ ਦੀ ਲੋੜ ਅਨੁਸਾਰ ਫੰਡਾ ਦੀ ਸਹੀ ਵੰਡ 'ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਭਰ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਥਾਨਕ ਵਿਧਾਇਕਾਂ ਤੋਂ ਪ੍ਰਾਪਤ ਜਾਣਕਾਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਰਾਹੀਂ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਪਛਾਣੇ ਗਏ ਤਰਜੀਹੀ ਕੰਮਾਂ ਨੂੰ ਸਾਲਾਨਾ ਯੋਜਨਾਬੰਦੀ ਵਿੱਚ ਵਿਚਾਰਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਸਾਡੀ ਸਰਕਾਰ ਦੀਆਂ ਤਰਜੀਹਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਹਲਕਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਕੰਮਾਂ ਦੀ ਗੁਣਵੱਤਾ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਕੋਨੇ-ਕੋਨੇ ਤੱਕ ਇਕਸਾਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਰੂਰੀ ਪ੍ਰਵਾਨਗੀਆਂ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਦਿਆਂ ਸਾਰੇ ਪ੍ਰਵਾਨਿਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਜਨਤਕ ਪ੍ਰੋਜੈਕਟਾਂ ਵਿੱਚ ਘਟੀਆ ਗੁਣਵੱਤਾ ਵਾਲੇ ਕੰਮਾਂ ਅਤੇ ਭ੍ਰਿਸ਼ਟਾਚਾਰ ਪ੍ਰਤੀ ਸੂਬਾ ਸਰਕਾਰ ਦੇ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਇਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਕੰਮਾਂ ਦੀ ਗੁਣਵੱਤਾ ਅਤੇ ਹੰਢਣਸਾਰਤਾ ਨੂੰ ਯਕੀਨੀ ਬਣਾਉਂਦਿਆਂ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਚਨਬੱਧ ਹਾਂ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਕੰਮ ਦੇ ਮਿਆਰ ਜਾਂ ਸਮੱਗਰੀ ਨਾਲ ਬਿਲਕੁਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਭ੍ਰਿਸ਼ਟ ਕਾਰਵਾਈ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਸਾਡੀ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

-----------
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-05-2026 ਅੰਗ 630 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-05-2026 ਅੰਗ 630
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ...
ਸਦਨ ਤੋਂ ਕਾਂਗਰਸ ਦੀ ਗੈਰਹਾਜ਼ਰੀ ਵੀ ਇੱਕ ਤਰ੍ਹਾਂ ਨਾਲ ਸਰਕਾਰ ਦੇ ਭਰੋਸੇ ਦੇ ਵੋਟ ਦਾ ਸਮਰਥਨ- ਭਗਵੰਤ ਸਿੰਘ ਮਾਨ
ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਉਜਰਤ ਵਿੱਚ ਵਾਧੇ ਦਾ ਲਾਭ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ
ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ 'ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ