ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਮਾਰਚ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ।

ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ 'ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਦਾ ਉਦੇਸ਼ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਤੋਂ ਬਚਾਉਣ ਲਈ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਪੰਜਾਬ ਵਾਸੀ ਜਲਦੀ ਹੀ ਨਸ਼ਾ ਮੁਕਤ ਰੰਗਲੇ ਪੰਜਾਬ ਦੀ ਗਵਾਹੀ ਭਰਨਗੇ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ