ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ

ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ

ਚੰਡੀਗੜ੍ਹ/ਐਸ.ਏ.ਐਸ.ਨਗਰ, 25 ਸਤੰਬਰ:

ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 ਹੋਰ ਏ.ਟੀ.ਐਮ. ਲਗਾਏ ਗਏ ਹਨ। ਦੱਸਣਯੋਗ ਹੈ ਕਿ ਪਟਿਆਲਾ ਤੇ ਜਲੰਧਰ ਦੀਆਂ ਮੰਡੀਆਂ ਵਿੱਚ ਚਾਰ ਏਟੀਐਮਜ਼ ਚਾਲੂ ਹੋ ਚੁੱਕੇ ਹਨ।

ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਏ.ਟੀ.ਐਮ. ਬੈਂਕਿੰਗ ਸੇਵਾਵਾਂ ਤੱਕ ਕਿਸਾਨਾਂ ਅਤੇ ਆਮ ਲੋਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾ ਕੇ ਉਨ੍ਹਾਂ ਦਾ ਸਮਾਂ ਅਤੇ ਮਿਹਨਤ ਦੋਵਾਂ ਦੀ ਬੱਚਤ ਕਰਦਿਆਂ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਪੰਜਾਬ ਮੰਡੀ ਬੋਰਡ ਦੇ ਮਾਲੀਏ ਵਿੱਚ ਵੀ ਵਾਧਾ ਕਰ ਰਹੇ ਹਨ।

ਚੇਅਰਮੈਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਮੁੱਖ ਏਜੰਡਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੈਸਲਿਆਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਦਾ ਸੰਕਲਪ ਵੀ ਲਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਚੁੱਕੇ ਜਾ ਰਹੇ ਕਦਮਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਮੰਡੀਆਂ 'ਚ ਯੂਨੀਪੋਲ ਲਗਾਉਣਾ, ਖਾਲੀ ਪਲਾਟਾਂ ਦੀ ਈ-ਨਿਲਾਮੀ ਅਤੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਜਨਤਾ ਦੀ ਸਹੂਲਤ ਲਈ ਹੋਰ ਵਿਕਾਸ ਕਾਰਜ ਸ਼ਾਮਲ ਹਨ।

ਸੂਬਾ ਸਰਕਾਰ ਦੀ ਸੁਚਾਰੂ ਖਰੀਦ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਵੱਧ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਉਣੀ ਖਰੀਦ ਸੀਜ਼ਨ 2025-26 ਲਈ ਸੂਬਾ ਸਰਕਾਰ ਵੱਲੋਂ 1822 ਖਰੀਦ ਕੇਂਦਰ ਸਥਾਪਤ ਕੀਤੇ ਹਨ ਜਿਨ੍ਹਾਂ ਵਿੱਚ ਸਫਾਈ, ਬਿਜਲੀ, ਪੀਣ ਵਾਲਾ ਪਾਣੀ, ਵਾਸ਼ਰੂਮ, ਸ਼ੈੱਡ ਅਤੇ ਬੈਠਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਪਿਛਲੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ 'ਤੇ ਹੋਈ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।

ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਹੋਰ ਅਧਿਕਾਰੀ ਅਤੇ ਬੋਰਡ ਆਫ ਡਾਇਰੈਕਟਰ ਦੇ ਮੈਂਬਰ ਸ਼ਾਮਲ ਸਨ। 

Advertisement

Latest News

ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ
Patiala,12,NOV,2025,(Azad Soch News):-  ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...
ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੰਗਲਵਾਰ ਨੂੰ ਅਫਰੀਕਾ ਦੇ ਦੋ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖਰੀ ਪੜਾਅ ਵਿੱਚ ਬੋਤਸਵਾਨਾ ਦੀ ਰਾਜਧਾਨੀ ਗਬੋਰੋਨ ਪਹੁੰਚੇ
Chandigarh Sports News: ਵਿਵੇਕ ਹਾਈ ਸਕੂਲ ਦੀਆਂ ਟੀਮਾਂ ਸੈਕਟਰ 42 ਦੋ ਵਰਗਾਂ ਦੇ ਫਾਈਨਲ ਵਿੱਚ
ਹਰਿਆਣਾ ਵਿੱਚ ਸਿਰਸਾ, ਭਿਵਾਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ
Samsung ਦਾ 50MP ਕੈਮਰੇ ਵਾਲਾ ਫਲੈਗਸ਼ਿਪ ਸਮਾਰਟਫੋਨ Samsung Galaxy S23 5G
ਮੋਟੀ ਇਲਾਇਚੀ ਦੇ ਕਈ ਸਿਹਤਮੰਦ ਫਾਇਦੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-11-2025 ਅੰਗ 592