ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਵਾਸੀਆਂ ਨੂੰ 16 ਲੱਖ ਰੁਪਏ ਦੀ ਮੁਹੱਈਆ ਕਰਵਾਈ ਵਿੱਤੀ ਸਹਾਇਤਾ
By Azad Soch
On
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ
ਅੱਜ ਹਲਕਾ ਵਿਧਾਇਕ ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਭਾਰੀ ਬਾਰਿਸ਼ ਕਾਰਨ ਹੋਏ ਖਰਾਬੇ ਸਬੰਧੀ ਗਿੱਦੜਬਾਹਾ ਦੀ ਮੰਡੀ ਵਾਲੀ ਧਰਮਸ਼ਾਲਾ ਵਿਖੇ 95 ਲਾਭਪਾਤਰੀਆਂ ਨੂੰ ਤਕਰੀਬਨ 16 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ।
ਇਸ ਮੌਕੇ ਬੋਲਦਿਆਂ ਵਿਧਾਇਕ ਡਿੰਪੀ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦਾਂ ਨੂੰ ਹੜ੍ਹਾਂ ਨਾਲ ਸਬੰਧਤ ਮੁਆਵਜੇ ਦੇਣ ਦੀ ਅਣੋਖੀ ਪਹਿਲਕਦਮੀ ਹੈ। ਇਸ ਵਿੱਤੀ ਸਹਾਇਤਾ ਨਾਲ ਸਬੰਧਤ ਦਾ ਜੋ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਭਰਪਾਈ ਹੋਵੇਗੀ।
ਇਸ ਮੌਕੇ ਤਹਿਸੀਲਦਾਰ ਗਿੱਦੜਬਾਹਾ ਦੀਪਕ ਭਰਦਵਾਜ, ਨਾਇਬ ਤਹਿਸੀਲਦਾਰ ਦੋਦਾ ਜਸਵਿੰਦਰ ਕੌਰ, ਗੁਰਭੇਜ ਸਿੰਘ ਪਟਵਾਰੀ, ਮਨਪ੍ਰੀਤ ਸਿੰਘ ਪਟਵਾਰੀ ਗਿੱਦੜਬਾਹਾ, ਜਗਤਾਰ ਸਿੰਘ ਨਿੱਜੀ ਸਹਾਇਕ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


