ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

ਨਵੀਂ ਦਿੱਲੀ/ਚੰਡੀਗੜ੍ਹ, 28 ਫਰਵਰੀ

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਦੇ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਝੂਠੇ ਕੇਸ ਵਿੱਚੋਂ ਬਰੀ ਹੋਣ ਉੱਤੇ ਮੁਬਾਰਕਬਾਦ ਦਿੱਤੀ।

ਸ੍ਰੀ ਮੁੰਡੀਆ ਨੇ ਸ੍ਰੀ ਕੇਜਰੀਵਾਲ, ਸ੍ਰੀ ਸਿਸੋਦੀਆ ਸਮੇਤ 23 ਜਣਿਆਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ। ਉਹਨਾਂ ਕਿਹਾ ਕਿ ਇਸ ਸੱਚ ਦੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਨੀਤੀ ਉੱਤੇ ਮਾਣਯੋਗ ਅਦਾਲਤ ਨੇ ਵੀ ਮੋਹਰ ਲਗਾ ਦਿੱਤੀ ਹੈ। 

ਸ੍ਰੀ ਮੁੰਡੀਆ ਨੇ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ। ਉਹਨਾਂ ਆਪਣੇ ਦੋਵੇਂ ਕੌਮੀ ਆਗੂਆਂ ਨੂੰ ਅਦਾਲਤੀ ਫੈਸਲੇ ਵਿੱਚ ਸੁਰਖ਼ਰੂ ਹੋ ਕੇ ਨਿਕਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਲੋਕ ਅਤੇ ਪਾਰਟੀ ਕਾਡਰ ਤਾਂ ਪਹਿਲਾਂ ਹੀ ਭਲੀ-ਭਾਂਤ ਜਾਣਦਾ ਸੀ ਕਿ ਸਾਡੇ ਆਗੂਆਂ ਨੂੰ ਬਦਲਾਖੋਰੀ ਦੀ ਨੀਤੀ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਅਤੇ ਹੁਣ ਇਸ ਫੈਸਲੇ ਨਾਲ ਕੇਂਦਰ ਸਰਕਾਰ ਦਾ ਝੂਠ ਸ਼ਰੇਆਮ ਨੰਗਾ ਹੋ ਗਿਆ ਹੈ। 

ਉਨ੍ਹਾਂ ਕਿਹਾ ਕਿ ਜਾਂਚ ਅਧਿਕਾਰੀਆਂ ਨੇ ਗਲਤ ਤਰੀਕੇ ਨਾਲ ਕੇਸ ਨੂੰ ਘੜਨ ਲਈ ਬਹੁਤ ਕੋਸ਼ਿਸ਼ ਕੀਤੀ ਸੀ ਅਤੇ ਅਦਾਲਤ ਨੇ ਇਨ੍ਹਾਂ ਗਲਤ ਕੰਮਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਨਾ ਸਿਰਫ਼ ਬਰੀ ਕੀਤੇ ਗਏ ਆਗੂਆਂ ਲਈ, ਸਗੋਂ ਸੱਚਾਈ ਅਤੇ ਲੋਕਤੰਤਰ ਲਈ ਇੱਕ ਵੱਡੀ ਜਿੱਤ ਦੱਸਿਆ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ