ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ, ਐਸ.ਬੀ.ਐਸ. ਨਗਰ ਤੋਂ ਪਾਕਿ—ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ,  ਐਸ.ਬੀ.ਐਸ. ਨਗਰ ਤੋਂ ਪਾਕਿ—ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 6 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ—ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ—ਕੁਲਾਰ ਰੋਡ ਨੇੜਲੇ ਸੁੰਨੇ ਜੰਗਲੀ ਖੇਤਰ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਦੋ ਰਾਕੇਟ ਪਰੋਪੈਲਡ ਗਰਨੇਡ (ਆਰਪੀਜੀ), ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਪੰਜ ਪੀ—86 ਹੈਂਡ ਗਰਨੇਡ ਅਤੇ ਸਹਾਇਕ ਉਪਕਰਣਾਂ ਸਮੇਤ ਇੱਕ ਵਾਇਰਲੈੱਸ  ਸੈੱਟ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਨੂੰ , ਕਾਰਕੁੰਨਾਂ ਨੇ ਜਾਣਬੁੱਝ ਕੇ ਸੂਬੇ ਵਿੱਚ ਜਨਤਕ ਵਿਵਸਥਾ ਵਿੱਚ ਦਹਿਸ਼ਤ ਫੈਲਾਉਣ ਲਈ ਛੁਪਾਇਆ ਸੀ। ਉਹਨਾਂ ਕਿਹਾ ਕਿ ਜਾਂਚ ਵਿੱਚ, ਪਾਕਿਸਤਾਨ ਦੀ ਆਈ.ਐਸ.ਆਈ. ਅਤੇ ਸਹਿਯੋਗੀ ਅੱਤਵਾਦੀ ਸੰਗਠਨਾਂ ਵੱਲੋਂ ਸੂਬੇ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੇ ਸੰਭਾਵੀ ਯਤਨਾਂ ਦਾ ਵੀ ਸੰਕੇਤ ਮਿਲਿਆ ਹੈ।

ਡੀਜੀਪੀ ਨੇ ਕਿਹਾ ਕਿ ਇਹ ਬਰਾਮਦਗੀਆਂ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਪਾਂਸਰ ਕੀਤੇ ਅੱਤਵਾਦੀ ਮਾਡਿਊਲਾਂ ਵਿਰੁੱਧ ਪੰਜਾਬ ਪੁਲਿਸ ਦੀ ਨਿਰੰਤਰ ਕਾਰਵਾਈ ਦਾ ਹਿੱਸਾ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਇਹਨਾਂ ਖਤਰਿਆਂ ਨੂੰ ਬੇਅਸਰ ਕਰਨ ਅਤੇ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਦੀ ਰਾਖੀ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਇਹ ਆਪ੍ਰੇਸ਼ਨ ਐਸਐਸਓਸੀ, ਅੰਮ੍ਰਿਤਸਰ ਵੱਲੋਂ ਅਜਨਾਲਾ ਸੈਕਟਰ ਵਿੱਚ ਭਾਰਤ—ਪਾਕਿਸਤਾਨ ਸਰਹੱਦ ਦੇ ਨੇੜੇ ਇੱਕ ਖੇਤਰ ਤੋਂ ਆਈਈਡੀ, ਹੈਂਡ ਗਰਨੇਡ, ਆਧੁਨਿਕ ਹਥਿਆਰ ਅਤੇ ਗੋਲੀ ਸਿੱਕੇ ਦੀ  ਖੇਪ ਬਰਾਮਦ ਕਰਨ ਤੋਂ ਕੁਝ ਦਿਨ ਬਾਅਦ  ਸਾਹਮਣੇ ਆਇਆ ਹੈ। ਇਸੇ ਤਰ੍ਹਾਂ, ਤਿੰਨ ਹਫ਼ਤੇ ਪਹਿਲਾਂ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਵੀ ਇੱਕ ਆਰਪੀਜੀ, ਦੋ ਆਈਈਡੀ, 2 ਕਿਲੋ ਆਰਡੀਐਕਸ, ਇੱਕ ਰਿਮੋਟ ਕੰਟਰੋਲ, ਡੈਟੋਨੇਟਰਾਂ ਵਾਲੇ ਦੋ ਹੈਂਡ ਗਰਨੇਡ, ਤਿੰਨ ਪਿਸਤੌਲਾਂ ਦੇ ਨਾਲ ਛੇ ਮੈਗਜ਼ੀਨਾਂ ਅਤੇ 34 ਕਾਰਤੂਸ ਸਮੇਤ  ਚਾਰ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ., ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ੳਹੁਨਾਂ ਕਿਹਾ ਕਿ ਬਰਾਮਦ ਕੀਤੀ ਗਈ ਵਿਸਫੋਟਕ ਸਮੱਗਰੀ ਨੂੰ ਛੁਪਾਉਣ ਲਈ ਜਿੰਮੇਵਾਰ ਲੋਕਾਂ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ,ਅੰਮ੍ਰਿਤਸਰ ਦੇ ਪੁਲਿਸ ਥਾਣਾ ਐਸਐਸਓਸੀ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਬੀਐਨਐਸ ਦੀ ਧਾਰਾ 111 ਅਤੇ 61(2) ਤਹਿਤ ਐਫਆਈਆਰ ਨੰਬਰ 28 ਮਿਤੀ 05.05.2025 ਨੂੰ ਕੇਸ ਦਰਜ ਕੀਤਾ ਗਿਆ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636
ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ...
ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ