ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ

ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ

ਚੰਡੀਗੜ੍ਹ, 27 ਫਰਵਰੀ:–

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਫੈਸਲੇ ਨੂੰ ਸੱਚ ਦੀ ਇੱਕ ਵੱਡੀ ਜਿੱਤ ਅਤੇ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ।

ਇੱਕ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਬੈਂਸ ਨੇ ਕਿਹਾ, "ਕੋਈ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪਰ ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ ਦੀ ਹੁੰਦੀ ਹੈ। ਸਾਰੇ ਧਾਰਮਿਕ ਗ੍ਰੰਥ ਸਾਨੂੰ ਇਹੀ ਸਿਖਾਉਂਦੇ ਹਨ ਅਤੇ ਅੱਜ ਸਾਨੂੰ ਇਸਦਾ ਸਬੂਤ ਉਦੋਂ ਮਿਲਿਆ ਹੈ ਜਦੋਂ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰ ਦਿੱਤਾ।"

ਉਨ੍ਹਾਂ ਅਦਾਲਤ ਦੇ ਫੈਸਲੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨਿਆਂਪਾਲਿਕਾ ਨੇ ਲਗਾਏ ਗਏ ਦੋਸ਼ਾਂ ਨੂੰ ਜਾਂਚ ਦੌਰਾਨ ਪੂਰੀ ਤਰ੍ਹਾਂ ਬੇਬੁਨਿਆਦ ਪਾਇਆ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁਕੱਦਮਾ ਚਲਾਉਣ ਲਈ ਇਹ ਸਬੂਤ ਕਾਫ਼ੀ ਨਹੀਂ ਹਨ, ਜਿਸ ਦਾ ਅਰਥ ਹੈ ਕਿ ਇਹ ਮਾਮਲਾ ਬੇਬੁਨਿਆਦ ਸੀ। ਸ. ਬੈਂਸ ਨੇ ਅਦਾਲਤ ਦੀ ਇਸ ਗੱਲ ਵੱਲ ਧਿਆਨ ਦਵਾਇਆ ਕਿ ਜਾਂਚ ਅਧਿਕਾਰੀਆਂ ਨੇ ਗਲਤ ਤਰੀਕੇ ਨਾਲ ਕੇਸ ਨੂੰ ਘੜਨ ਲਈ ਬਹੁਤ ਕੋਸ਼ਿਸ਼ ਕੀਤੀ ਸੀ ਅਤੇ ਅਦਾਲਤ ਨੇ ਇਨ੍ਹਾਂ ਗਲਤ ਕੰਮਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਨਾ ਸਿਰਫ਼ ਬਰੀ ਕੀਤੇ ਗਏ ਆਗੂਆਂ ਲਈ, ਸਗੋਂ ਸੱਚਾਈ ਅਤੇ ਲੋਕਤੰਤਰ ਲਈ ਇੱਕ ਵੱਡੀ ਜਿੱਤ ਦੱਸਿਆ।

ਉਨ੍ਹਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਡਾ. ਬੀ.ਆਰ. ਅੰਬੇਡਕਰ ਨੂੰ ਨਮਨ ਕੀਤਾ ਅਤੇ ਭਾਰਤ ਦੇ ਸੰਵਿਧਾਨ ਨੂੰ ਨਿਆਂਪਾਲਿਕਾ ਨੂੰ ਨਿਆਂ ਪ੍ਰਦਾਨ ਕਰਨ ਲਈ ਸ਼ਕਤੀ ਪ੍ਰਦਾਨ ਕਰਨ ਦਾ ਸਿਹਰਾ ਦਿੱਤਾ। ਉਨ੍ਹਾਂ ਕਿਹਾ, "ਸੰਵਿਧਾਨ ਦੀ ਤਾਕਤ ਨੇ ਸੱਚ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦਿੱਤਾ ਹੈ। ਇਹ ਸਾਡੇ ਸੰਵਿਧਾਨ ਦੀ ਤਾਕਤ ਹੈ ਜੋ ਨਿਆਂਪਾਲਿਕਾ ਨੂੰ ਨਿਆਂ ਪ੍ਰਦਾਨ ਕਰਨ ਦਾ ਅਧਿਕਾਰ ਪ੍ਰਦਾਨ ਕਰਦੀ ਹੈ।"

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਆਮ ਆਦਮੀ ਪਾਰਟੀ (ਆਪ) ਵਿੱਚ ਇੱਕ ਨਵੀਂ ਊਰਜਾ ਭਰੇਗਾ। ਇਹ ਊਰਜਾ ਆਮ ਲੋਕਾਂ ਦੀ ਸੇਵਾ ਕਰਨ ਪ੍ਰਤੀ ਹੋਰ ਦ੍ਰਿੜਤਾ ਲੈ ਆਵੇਗੀ, ਭਾਵੇਂ ਇਹ ਸਰਕਾਰੀ ਸਕੂਲਾਂ ਵਿੱਚ ਸੁਧਾਰ ਕਰਨ ਬਾਰੇ ਹੋਵੇ, ਡਾਕਟਰੀ ਤੇ ਸਿਹਤ ਸਹੂਲਤਾਂ ਵਿੱਚ ਵਾਧਾ ਕਰਨ ਬਾਰੇ ਜਾਂ ਪੰਜਾਬ ਵਿੱਚ ਚੱਲ ਰਹੇ ਕੰਮਾਂ ਵਿੱਚ ਵਿਸਥਾਰ ਕਰਨ ਬਾਰੇ ਹੋਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੇ ਏਜੰਡੇ ‘ਤੇ ਚਾਨਣਾ ਪਾਉਂਦਿਆਂ, ਸਿੱਖਿਆ ਮੰਤਰੀ ਸ. ਬੈਂਸ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਸ ਵਿੱਚ ਘਰੇਲੂ ਵਰਤੋਂ ਲਈ ਮੁਫ਼ਤ ਅਤੇ 24 ਘੰਟੇ ਬਿਜਲੀ, ਖੇਤੀਬਾੜੀ ਖੇਤਰ ਲਈ ਦਿਨ ਵੇਲੇ ਬਿਜਲੀ ਸਪਲਾਈ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਅਤੇ ਹਰ ਪੰਜਾਬੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ, "ਇਹ ਉਹ ਕੰਮ ਹਨ ਜੋ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਕਰ ਰਹੀ ਹੈ। ਮੁੱਖ ਮੰਤਰੀ ਮਾਨ ਨੂੰ ਸੂਬੇ ਭਰ ਤੋਂ ਜੋ ਪਿਆਰ ਮਿਲ ਰਿਹਾ ਹੈ, ਉਸ ਤੋਂ ਮੈਨੂੰ ਵਿਸ਼ਵਾਸ ਹੈ ਕਿ ਲੋਕਾਂ ਵੱਲੋਂ ਸਾਲ 2022 ਵਿੱਚ ਦਿੱਤਾ ਗਿਆ ਫਤਵਾ ਸਾਲ 2027 ਵਿੱਚ ਰਿਕਾਰਡ ਤੋੜ ਦੇਵੇਗਾ। ਅਸੀਂ ਹੁਣ ਆਪਣੇ ਸੂਬੇ, ਆਪਣੇ ਖੇਤਰ ਅਤੇ ਆਪਣੇ ਦੇਸ਼ ਦੇ ਵਿਕਾਸ ਲਈ ਹੋਰ ਸਖ਼ਤ ਮਿਹਨਤ ਕਰਾਂਗੇ।" 

Advertisement

Latest News

ਭਾਰਤੀ ਰਾਜਨੀਤੀ 'ਚ ਇਤਿਹਾਸਕ ਦਿਨ ਕਿਉਂਕਿ ਸੱਚਾਈ ਦੀ ਜਿੱਤ ਹੋਈ: ਭਗਵੰਤ ਸਿੰਘ ਮਾਨ ਭਾਰਤੀ ਰਾਜਨੀਤੀ 'ਚ ਇਤਿਹਾਸਕ ਦਿਨ ਕਿਉਂਕਿ ਸੱਚਾਈ ਦੀ ਜਿੱਤ ਹੋਈ: ਭਗਵੰਤ ਸਿੰਘ ਮਾਨ
*ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ 'ਆਪ' ਨੂੰ...
ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ
ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ
ਅਰਵਿੰਦ ਕੇਜਰੀਵਾਲ ਸਹੀ ਸਾਬਤ ਹੋਏ, ਸੰਵਿਧਾਨਕ ਲੋਕਤੰਤਰ ਵਿੱਚ ਜ਼ੋਰ-ਜ਼ਬਰਦਸਤੀ ਉੱਤੇ ਸੱਚ ਦੀ ਜਿੱਤ ਹੁੰਦੀ ਹੈ: ਕੁਲਤਾਰ ਸਿੰਘ ਸੰਧਵਾਂ
ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ
ਕੋਈ ਸਬੂਤ ਨਹੀਂ, ਸਿਰਫ਼ ਬਦਲਾਖੋਰੀ: ਇਮਾਨਦਾਰ ਰਾਜਨੀਤੀ ਨੂੰ ਅਪਰਾਧਿਕ ਬਣਾਉਣ ਦੀ ਭਾਜਪਾ ਦੀ ਕੋਸ਼ਿਸ਼ ਨੂੰ ਅਦਾਲਤੀ ਝਟਕਾ: ਹਰਪਾਲ ਚੀਮਾ
ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ