ਹਰਜੋਤ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ
Chandigarh, 05 September 2024,( Azad Soch News):- ਪੰਜਾਬ ਸਰਕਾਰ (Punjab Government) ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 77 ਅਧਿਆਪਕਾਂ ਨੂੰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (School Education Minister Harjot Singh Bains) ਵਲੋਂ ਵਧਾਈ ਦਿੱਤੀ ਗਈ
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 05 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।
ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (School Education Minister Harjot Singh Bains) ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (School Education Minister Harjot Singh Bains)ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।