ਹਰਜੋਤ ਬੈਂਸ ਸਿੱਖਿਆ ਮੰਤਰੀ ਦੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਬਣਿਆ ਮੇਲੇ ਵਰਗਾ ਮਾਹੋਲ

ਹਰਜੋਤ ਬੈਂਸ ਸਿੱਖਿਆ ਮੰਤਰੀ ਦੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਬਣਿਆ ਮੇਲੇ ਵਰਗਾ ਮਾਹੋਲ

ਨੰਗਲ 22 ਜੂਨ ()

.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਲਗਾਏ ਜਾ ਰਹੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਹੱਲ ਕਰਵਾ ਰਹੇ ਹਨ। ਜਨਤਾ ਦਰਬਾਰ ਵਿੱਚ ਇਲਾਕੇ ਦੇ ਸ਼ਹਿਰਾਂ/ਪਿੰਡਾਂ ਦੀਆਂ ਸਾਝੀਆ ਮੁਸ਼ਕਿਲਾਂ ਵੀ ਹੱਲ ਹੋ ਰਹੀਆਂ ਹਨ।

     ਸ.ਬੈਂਸ ਵੱਲੋਂ ਲਗਾਤਾਰ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਲੋਕਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਸ ਤੋ ਪਹਿਲਾ ਪਿੰਡਾਂ ਦੀਆਂ ਸਾਝੀਆਂ ਸੱਥਾਂ ਵਿਚ ਬੈਠ ਕੇ ਸਾਝੇ ਮਸਲੇ ਹੱਲ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਵੱਲੋਂ ਬਹੁਤ ਸਾਰੇ ਪਿੰਡਾਂ ਵਿੱਚ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਵੀ ਸਫਲਤਾਪੂਰਵਕ ਚਲਾਇਆ ਗਿਆ ਹੈ। ਇਸ ਤੋ ਇਲਾਵਾ ਦਰਜਨਾਂ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੇ ਕਰਵਾਏ ਵਿਕਾਸ ਦੇ ਕੰਮਾਂ ਦੇ ਵੀ ਮੌਕੇ ਤੇ ਜਾ ਕੇ ਉਦਘਾਟਨ ਕੀਤੇ ਗਏ ਹਨ। ਪਿੰਡਾਂ ਵਿਚ ਸਰਕਾਰ ਦੇ ਵਿਆਪਕ ਪ੍ਰੋਗਰਾਮ ਯੁੱਧ ਨਸ਼ਿਆ ਵਿਰੁੱਧ ਰਾਹੀ ਨਸ਼ਿਆ ਦਾ ਜੜ੍ਹ ਤੋ ਖਾਤਮਾ ਕਰਵਾਇਆ ਜਾ ਰਿਹਾ ਹੈ।

   ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜਾਨਾ ਤੜਕਸਾਰ ਦਰਿਆਵਾਂ ਦੇ ਕੰਢਿਆਂ ਤੇ ਜਾ ਕੇ ਹੜ੍ਹਾਂ ਦੀ ਰੋਕਥਾਂਮ ਲਈ ਕੀਤੇ ਜਾ ਰਹੇ ਕੰਮਾਂ ਅਤੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵੀ ਜਾਇਜ਼ਾ ਲਿਆ ਜਾ ਚੁੱਕਿਆ ਹੈ। ਸੜਕਾਂ, ਗਲੀਆਂ, ਨਾਲੀਆਂ, ਟੋਬਿਆਂ ਦੀ ਸਫਾਈ, ਜਲ ਸਪਲਾਈ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਚੱਲ ਰਹੇ ਕੰਮਾਂ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕਾ ਵਾਸੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਹੁੰਚਦੇ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਕੇ ਅਸੀ ਆਪਣੇ ਵਾਅਦੇ ਪੂਰੇ ਕਰ ਰਹੇ ਹਾਂ। ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਆਮ ਲੋਕਾਂ ਨੂੰ ਦਫਤਰਾਂ ਦੀ ਖੱਜਲ ਖੁਆਰੀ ਤੋਂ ਨਿਜਾਤ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਇਲਾਕਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਬੇਝਿਜਕ ਆਪਣੇ ਪਿੰਡਾਂ ਦੇ ਸਾਝੇਂ ਮਸਲੇ ਅਤੇ ਨਿੱਜੀ ਮੁਸ਼ਕਿਲਾਂ ਲੋਕ ਮਿਲਣੀ ਦੌਰਾਨ ਮੇਰੇ ਧਿਆਨ ਵਿਚ ਲਿਆਉਣ ਕਿਉਕਿ ਆਮ ਲੋਕਾਂ ਨੇ ਹੀ ਮੈਨੂੰ ਸੇਵਾ ਦੇ ਸਮਰੱਥ ਬਣਾਇਆ ਹੈ।

    ਇਸ ਮੌਕੇ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਰਾਮ ਕੁਮਾਰ ਮੁਕਾਰੀ ਸੈਕਟਰੀ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਜਸਪਾਲ ਢਾਹੇ ਸਰਪੰਚ, ਦੀਪਕ ਬਾਂਸ, ਪੱਮੂ ਢਿੱਲੋਂ, ਐਡਵੋਕੇਟ ਨਿਸ਼ਾਤ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਸੁਮਿਤ ਤਲਵਾੜਾ, ਸਰਬਜੀਤ ਭਟੋਲੀ, ਜੱਗਾ ਬਹਿਲੂ, ਮਨਜੋਤ ਰਾਣਾ, ਸੁਖਵਿੰਦਰ ਸੇਖੋਂ, ਦਲਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ