ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

ਚੰਡੀਗੜ੍ਹ, 6 ਦਸੰਬਰ:

ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ 'ਤੇ ਹੱਲ ਕਰਨ ਦਾ ਪ੍ਰਣ ਲਿਆ ਹੈ।

ਸ. ਬੈਂਸ ਨੇ ਨੰਗਲ ਨਾਲ ਆਪਣੇ ਡੂੰਘੇ ਸਬੰਧ ਦਾ ਪ੍ਰਗਟਾਵਾ ਕਰਦਿਆਂ ਇਸਨੂੰ "ਪੰਜਾਬ ਅਤੇ ਦੇਸ਼ ਦਾ ਸਭ ਤੋਂ ਖੂਬਸੂਰਤ ਸ਼ਹਿਰ" ਦੱਸਿਆ। ਉਨ੍ਹਾਂ ਨੇ ਇਥੋਂ ਦੇ ਵਸਨੀਕਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਦਾ ਪ੍ਰਣ ਲਿਆ ਅਤੇ ਕਿਹਾ ਕਿ ਇਸ ਸ਼ਹਿਰ ਦੀ ਕੀਮਤੀ ਜ਼ਮੀਨ ਖਾਸ ਤੌਰ 'ਤੇ ਕਿਲਨ ਏਰੀਆ ਦੇ ਬਾਜ਼ਾਰ ਅਤੇ ਪਹਾੜੀ ਮਾਰਕੀਟ 'ਤੇ ਬੀ.ਬੀ.ਐਮ.ਬੀ. ਦਾ ਦਾਅਵਾ ਸ਼ਹਿਰ ਦੀ ਜੀਵਨ ਰੇਖਾ ਲਈ ਵੱਡਾ ਖ਼ਤਰਾ ਹੈ।

ਇੱਕ ਵੀਡੀਓ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਨੰਗਲ ਦੇ ਬਜ਼ੁਰਗਾਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਵੱਡਾ ਝਟਕਾ ਲੱਗਿਆ ਕਿ ਇਹ ਲੋਕ ਡਰ ਅਤੇ ਪਰੇਸ਼ਾਨੀ ਦੇ ਸਾਏ ‘ਚ ਘਿਰੇ ਦਹਾਕਿਆਂ ਤੋਂ ਇਸ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹਰ ਸਮੇਂ ਇਹ ਡਰ ਮੰਡਰਾਉਂਦਾ ਰਹਿੰਦਾ ਹੈ ਕਿ ਕਿ ਉਨ੍ਹਾਂ ਦੀ ਛੱਤ ਅਤੇ ਰੋਜ਼ੀ-ਰੋਟੀ ਕਿਸੇ ਵੀ ਸਮੇਂ ਖੋਹੀ ਜਾ ਸਕਦੀ ਹੈ, ਜੋ ਕਿ ਬਿਲਕੁਲ ਵੀ ਸਵੀਕਾਰਯੋਗ ਨਹੀਂ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਦੁਕਾਨ ਨਾਲ ਸਬੰਧਤ ਹਾਈ ਕੋਰਟ ਦੇ ਹੁਕਮਾਂ ਨੇ ਇਸ ਮਾਮਲੇ ਦੇ ਤੁਰੰਤ ਹੱਲ ਦੀ ਲੋੜ ਨੂੰ ਉਭਾਰਿਆ ਹੈ।

ਉਨ੍ਹਾਂ ਨੇ ਨੰਗਲ ਵਾਸੀਆਂ ਨੂੰ ਭਰੋਸਾ ਦਿੱਤਾ, “ਤੁਸੀਂ ਮੇਰੇ ਹੱਕ ਵਿੱਚ ਫਤਵਾ ਦੇ ਕੇ ਮੇਰੇ ‘ਤੇ ਭਰੋਸਾ ਜਤਾਉਂਦਿਆਂ ਇਸਦਾ ਜ਼ਿੰਮਾ ਮੈਨੂੰ ਸੌਂਪਿਆ ਹੈ। ਤੁਹਾਡਾ ਪੁੱਤਰ ਹੋਣ ਦੇ ਨਾਤੇ ਨੰਗਲ ਦੀ ਹਰ ਛੱਤ ਅਤੇ ਹਰ ਦੁਕਾਨ ਦੀ ਜ਼ਿੰਮੇਵਾਰੀ ਮੇਰੀ ਹੈ।”

ਇਸ ਮੁੱਦੇ ਦੇ ਤੁਰੰਤ ਹੱਲ ਸਬੰਧੀ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਐਡਵੋਕੇਟ ਜਨਰਲ ਸਮੇਤ ਪੰਜਾਬ ਦੇ ਉੱਚ ਅਧਿਕਾਰੀਆਂ ਦੀ ਇੱਕ ਉੱਚ ਤਾਕਤੀ ਕਮੇਟੀ ਜ਼ਮੀਨੀ ਰਿਕਾਰਡ ਦੀ ਜਾਂਚ ਕਰਕੇ ਇਸ ਸਬੰਧੀ ਕਾਰਵਾਈ ਦੀ ਅਗਵਾਈ ਕਰੇਗੀ। ਉਨ੍ਹਾਂ ਕਿਹਾ ਕਿ ਉਹ ਅਗਲੇ ਹਫ਼ਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਨੰਗਲ ਵਾਸੀਆਂ ਦੇ ਵਫ਼ਦ ਦੀ ਅਗਵਾਈ ਵੀ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਜ਼ਮੀਨ ਪੰਜਾਬ ਸਰਕਾਰ ਦੀ ਹੈ ਅਤੇ ਬੀ.ਬੀ.ਐਮ.ਬੀ. ਵੱਲੋਂ ਵਸਨੀਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਕਾਨੂੰਨੀ ਢੰਗ-ਤਰੀਕਿਆਂ ਰਾਹੀਂ ਇਸ ਜ਼ਮੀਨ ‘ਤੇ ਵਸਨੀਕਾਂ ਦੇ ਅਧਿਕਾਰਾਂ ਨੂੰ ਬਹਾਲ ਕਰਕੇ ਮਸਲੇ ਦਾ ਪੱਕਾ ਹੱਲ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਮੁੜ ਕੋਈ ਪਰੇਸ਼ਾਨੀ ਦਰਪੇਸ਼ ਨਾ ਆਵੇ ਅਤੇ ਇਹ ਉਨ੍ਹਾਂ ਦੀ ਤਰਜੀਹ ਹੈ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ