ਬਰੋਟਾ ਸਾਹਿਬ ਦੇ ਸਲਾਨਾ ਸਮਾਗਮ ਵਿੱਚ ਸਾਮਿਲ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ

ਬਰੋਟਾ ਸਾਹਿਬ ਦੇ ਸਲਾਨਾ ਸਮਾਗਮ ਵਿੱਚ ਸਾਮਿਲ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ

ਕੀਰਤਪੁਰ ਸਾਹਿਬ 22 ਜੂਨ ()

.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਦੀ ਸੇਵਾ ਦਾ ਮੌਕਾ ਮਿਲਿਆ ਹੈਉਹ ਇਸ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਰਹਿਣ ਦੇਣਗੇ। ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਕਰੌੜਾ ਰੁਪਏ ਖਰਚ ਕਰ ਰਹੀ ਹੈ। ਜਿਸ ਨਾਲ ਇਸ ਇਲਾਕੇ ਦੀ ਨੁਹਾਰ ਬਦਲ ਜਾਵੇਗੀ।

    ਇਹ ਪ੍ਰਗਟਾਵਾ ਅੱਜ ਇੱਥੋ ਨੇੜਲੇ ਪਿੰਡ ਭਗਵਾਲਾ ਦੇ ਇਤਿਹਾਸਕ ਗੁਰਦੁਆਰਾ ਬਰੋਟਾ ਸਾਹਿਬ ਪਾਤਸ਼ਾਹੀ ਛੇਵੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਸਲਾਨਾ ਜੋੜ ਮੇਲੇ ਦੇ ਸਮਾਗਮਾਂ ਵਿੱਚ ਵਿਸੇਸ਼ ਤੌਰ ਤੇ ਸਮੂਲੀਅਤ ਕਰਨ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਗੁਰਬਾਣੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੀ ਭਲਾਈ ਦਾ ਮਾਰਗ ਦਿਖਾਇਆ ਹੈ। ਇਸ ਮੋਕੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸੇਸ਼ ਸਨਮਾਨ ਵੀ ਕੀਤਾ ਗਿਆ।

    ਇਸ ਮੌਕੇ ਅਖੰਡ ਪਾਠ ਸਾਹਿਬ ਦੀ ਸੰਪੂਰਨਾ ਦੇ ਭੋਗ ਪਾਏ ਗਏ ਤੇ ਰਾਗੀਆ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਤੇ ਉਸ ਮਾਰਗ ਤੇ ਚੱਲਣ ਲਈ ਦੱਸਿਆ।

   ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ, ਸਰਬਜੀਤ ਸਿੰਘ ਭਟੋਲੀ, ਜਗਤਾਰ ਸਿੰਘ, ਕਸ਼ਮੀਰਾ ਸਿੰਘ, ਜੁਗਿੰਦਰ ਸਿੰਘ, ਕਮਲ ਚੰਦ, ਜਰਨੈਲ ਸਿੰਘ, ਜਸਵੀਰ ਸਿੰਘ ਰਾਣਾ, ਤਰਲੋਚਨ ਸਿੰਘ ਪ੍ਰਧਾਟ ਟਰੱਕ ਯੂਨੀਅਨ, ਯੋਗਰਾਜ ਯੋਗੀ, ਚਰਨਜ਼ੀਤ ਸਿੰਘ, ਰਾਮ ਲੋਕ, ਗੁਰਮੀਤ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।  

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ