ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 11 ਮਾਰਚ:

ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ।

ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ ਲੱਗ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਸਹੀ ਸਟਾਕ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਦੇ ਬੁਲਾਰੇ ਇਹ ਦਾਅਵਾ ਕਰ ਰਹੇ ਹਨ ਕਿ ਸਾਡੇ ਕੋਲ ਪੈਟਰੋਲੀਅਮ ਅਤੇ ਐਲਪੀਜੀ ਕਾਫ਼ੀ ਮਾਤਰਾ ਵਿੱਚ ਉਪਲਬਧ ਹੈ,ਜਦਕਿ  ਦੂਜੇ ਪਾਸੇ ਕੇਂਦਰ ਵੱਲੋਂ ਵਪਾਰਕ ਸਪਲਾਈ ਰੋਕ ਦਿੱਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ, ਖਾਸ ਕਰਕੇ ਇਸਦੀ ਖੇਤੀਬਾੜੀ ਅਰਥਵਿਵਸਥਾ ਲਈ ਇਸ ਸੰਕਟ ਦੇ ਗੰਭੀਰ ਨਤੀਜਿਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰਸ਼ਾਸਕੀ ਕੁਤਾਹੀ ਨਹੀਂ ਬਲਕਿ  ਭਾਜਪਾ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਦਾ ਸਪੱਸ਼ਟ ਨਤੀਜਾ ਹੈ। ਉਨ੍ਹਾਂ ਨੇ ਨੰਗਲ ਅਤੇ ਬਠਿੰਡਾ ਵਿਖੇ ਐਨਐਫਐਲ (ਨੈਸ਼ਨਲ ਫਰਟੀਲਾਈਜ਼ਰ ਲਿਮਟਿਡ) ਦੇ ਯੂਨਿਟਾਂ ਦੇ ਬੰਦ ਹੋਣ 'ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਚੇਤਾਵਨੀ ਦਿੱਤੀ ਕਿ ਆਉਣ ਵਾਲਾ ਸਾਉਣੀ ਬਿਜਾਈ ਸੀਜ਼ਨ ਸਿੱਧੇ ਤੌਰ ‘ਤੇ ਖ਼ਤਰੇ ਵਿੱਚ ਦਿਖਾਈ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਨੰਗਲ ਅਤੇ ਬਠਿੰਡਾ ਖਾਦ ਪਲਾਂਟ ਲਗਭਗ ਬੰਦ ਹੋ ਗਏ ਹਨ। ਸਾਡਾ ਯੂਰੀਆ ਕਿੱਥੋਂ ਆਵੇਗਾ? ਸਾਡੀਆਂ ਸਾਉਣੀ ਫਸਲਾਂ ਦੀ ਬਿਜਾਈ ਹੋਣੀ ਹੈ। ਇਹ ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪੰਜਾਬ ਦੇ ਪਲਾਂਟ ਗੈਸ ਤੋਂ ਵਾਂਝੇ ਪਏ ਹਨ ਅਤੇ ਬੰਦ ਹੋ ਰਹੇ ਹਨ, ਉਸ ਸਮੇਂ ਐਨਐਫਐਲ ਦੇ ਪਾਣੀਪਤ ਪਲਾਂਟ ਨੂੰ 100 ਫੀਸਦ ਸਪਲਾਈ ਮਿਲ ਰਹੀ ਹੈ। ਫਿਰ ਇਹ ਪੰਜਾਬ ਨਾਲ ਸਪੱਸ਼ਟ ਵਿਤਕਰਾ ਨਹੀਂ ਤਾਂ ਕੀ ਹੈ?

ਸ. ਹਰਜੋਤ ਬੈਂਸ ਨੇ ਚੇਤਾਵਨੀ ਦਿੱਤੀ ਕਿ ਹੁਣ ਤਾਂ ਇਹ ਸਥਿਤੀ ਕੋਈ ਵੱਡਾ ਨਹੀਂ ਲੱਗ ਰਹੀ, ਪਰ ਜੇ ਇਸਦਾ ਹੱਲ ਨਾ ਕੱਢਿਆ ਗਿਆ ਤਾਂ ਦੇਸ਼ ਨੂੰ ਜਲਦੀ ਹੀ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। "ਕੱਲ੍ਹ, ਉਹ ਕਹਿਣਗੇ ਕਿ ਪੈਟਰੋਲ ਜਾਂ ਡੀਜ਼ਲ ਨਹੀਂ ਹੈ। ਇਹ ਸਿਰਫ਼ ਖੇਤਾਂ ਤੱਕ ਨਹੀਂ ਰੁਕੇਗਾ। ਜੇ ਅਜਿਹਾ ਹੀ ਰਿਹਾ ਤਾਂ ਸਾਡੇ ਹੋਸਟਲ ਆਪਣੀਆਂ ਰਸੋਈਆਂ (ਮੈਸ)
 ਬੰਦ ਕਰ ਦੇਣਗੇ, ਸਾਡਾ ਸੈਰ-ਸਪਾਟਾ ਉਦਯੋਗ ਠੱਪ ਹੋ ਜਾਵੇਗਾ ਅਤੇ ਇਹ ਸਾਡੀਆਂ ਹਥਿਆਰਬੰਦ ਫੌਜਾਂ ਨੂੰ ਵੀ ਪ੍ਰਭਾਵਿਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਦੇਸ਼ ਦੇ ਹਰ ਸੈਕਟਰ ਨਾਲ ਸਬੰਧਤ ਹੈ।”

ਭਾਜਪਾ ਦੀਆਂ ਵਿਦੇਸ਼ ਨੀਤੀ ਦੀਆਂ ਅਸਫਲਤਾਵਾਂ ਦੀ ਖੁੱਲ੍ਹ ਕੇ ਨਿੰਦਾ ਕਰਨ ਲਈ ਆਖਦਿਆ ਸ. ਬੈਂਸ ਨੇ ਕਿਹਾ ਕਿ ਸਾਨੂੰ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਨੂੰ ਸਜ਼ਾ ਕਿਉਂ ਦਿੱਤੀ ਜਾ ਰਹੀ ਹੈ। ਨੰਗਲ ਅਤੇ ਬਠਿੰਡਾ ਵਿੱਚ ਸਾਡੇ ਪਲਾਂਟ ਕਿਉਂ ਬੰਦ ਹਨ ਜਦੋਂ ਕਿ ਐਨਐਫਐਲ ਦਾ ਪਾਣੀਪਤ ਵਾਲਾ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਿਹਾ ਹੈ? ਇਸ ਤੋਂ ਪਹਿਲਾਂ ਕਿ ਦੇਰੀ ਹੋ ਜਾਵੇ ਪੂਰੇ ਦੇਸ਼ ਨੂੰ ਸਟਾਕ ਦੀ ਸਥਿਤੀ ਬਾਰੇ ਸੱਚ ਜਾਣਨ ਦੀ ਲੋੜ ਹੈ। 

Advertisement

Latest News

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 11 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ...
ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ
ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ
ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ: ਵਧੀਕ ਡਿਪਟੀ ਕਮਿਸ਼ਨਰ
ਸਰਕਾਰੀ ਕਾਲਜ ਰੋਪੜ ਦੇ 150 ਵਿਦਿਆਰਥੀਆਂ ਨੇ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕੀਤਾ
ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ 'ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ
ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ