ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

ਚੰਡੀਗੜ੍ਹ, 3 ਫਰਵਰੀ:–

ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ 'ਤੇ ਚੱਲ ਰਹੀ ਸ਼੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸਬੰਧੀ ਆਈਆਂ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਦਸਮੇਸ਼ ਅਕੈਡਮੀ ਵਿੱਚ ਵਿੱਤੀ ਬੇਨਿਯਮੀਆਂ, ਪ੍ਰਬੰਧਨ ਵਿਚਲੀਆਂ ਗੜਬੜੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਖਾਮੀਆਂ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਲਈ ਕਿਹਾ ਹੈ।

ਸਿੱਖਿਆ ਮੰਤਰੀ ਨੇ ਇਹ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.), ਰੂਪਨਗਰ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਬਾਅਦ ਸਾਹਮਣੇ ਆਈਆਂ ਅਹਿਮ ਖਾਮੀਆਂ ਉਪਰੰਤ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਟਰੱਸਟ ਦੇ ਫੰਡਾਂ ਵਿੱਚ ਕਥਿਤ ਗਬਨ, ਸੰਸਥਾ ਦੀ ਜਾਇਦਾਦ ਦੀ ਦੁਰਵਰਤੋਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਖਾਮੀਆਂ ਦਾ ਕਾਰਨ ਬਣਨ ਵਾਲੀ ਅਪਰਾਧਿਕ ਅਣਗਹਿਲੀ ਦੀ ਜਾਂਚ ਕੀਤੀ ਜਾਵੇਗੀ।

ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਪੁਲਿਸ ਨੂੰ ਅਕੈਡਮੀ ਦੇ ਪ੍ਰਿੰਸੀਪਲ ਦੀ ਕਥਿਤ ਜਾਅਲੀ ਪੀਐਚ.ਡੀ. ਡਿਗਰੀ ਦੀ ਜਾਂਚ ਕਰਨ ਅਤੇ ਰਿਕਾਰਡਾਂ ਵਿੱਚ ਛੇੜਛਾੜ ਨੂੰ ਰੋਕਣ ਲਈ ਸਾਰੇ ਸਬੰਧਿਤ ਰਿਕਾਰਡ ਕਬਜ਼ੇ ਵਿੱਚ ਲੈ ਕੇ ਸੁਰੱਖਿਅਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਸਿੱਖਿਆ ਮੰਤਰੀ ਨੇ ਜਾਂਚ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦਾ ਹੁਕਮ ਦਿੰਦਿਆਂ 30 ਦਿਨਾਂ ਦੇ ਅੰਦਰ ਵਿਸਤ੍ਰਿਤ ਰਿਪੋਰਟ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਨਤੀਜੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਜੋ ਟਰੱਸਟ ਦੇ ਐਕਸ-ਆਫੀਸ਼ੋ ਚੇਅਰਮੈਨ ਹਨ, ਅੱਗੇ ਢੁਕਵੀਂ ਕਾਰਵਾਈ ਲਈ ਪੇਸ਼ ਕੀਤੇ ਜਾਣਗੇ।
ਸ. ਹਰਜੋਤ ਬੈਂਸ ਨੇ ਸਪੱਸ਼ਟ ਤੌਰ 'ਤੇ ਕਿਹਾ, "ਸਾਡੇ ਵਿਦਿਅਕ ਅਦਾਰਿਆਂ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਮਾਮਲੇ ਦੀ ਤੈਅ ਤੱਕ ਜਾਵਾਂਗੇ ਅਤੇ ਜਨਤਕ ਵਿਸ਼ਵਾਸ ਨੂੰ ਢਾਹ ਲਾਉਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਅਸੀਂ ਜਨਤਕ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ ਭਲਾਈ ਅਤੇ ਜਨਤਕ ਸਰੋਤਾਂ ਦੀ ਕੀਮਤ 'ਤੇ ਨਿੱਜੀ ਜਾਗੀਰਾਂ ਵਜੋਂ ਵਰਤਣ ਦੀ ਇਜਾਜ਼ਤ ਨਹੀਂ ਦੇਵਾਂਗੇ।" 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ