ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

ਫ਼ਰੀਦਕੋਟ 06 ਫਰਵਰੀ 2026

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪੱਖੀ ਕਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸ. ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਮੁਲਾਕਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂਮੈਡਮ ਬੇਅੰਤ ਕੌਰ ਸੇਖੋਂ ਧਰਮਪਤਨੀ ਵਿਧਾਇਕ ਸੇਖੋਂਮੈਡਮ ਬਲਜੀਤ ਕੌਰ ਸੇਖੋਂ ਮਾਤਾ ਵਿਧਾਇਕ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਿੰਡ ਪੱਖੀ ਵਿਖੇ ਪਹੁੰਚਣ ਤੇ ਸਰਦਾਰਨੀ ਹਰਪਾਲ ਕੌਰ ਦਾ ਸਵਾਗਤ ਕੀਤਾ ਅਤੇ ਜੀ ਆਇਆ ਕਿਹਾ।

ਇਸ ਤੋਂ ਉਪਰੰਤ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਪਿੰਡ ਪੱਖੀ ਕਲਾ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾ ਕੇ ਜਾਇਜਾ ਲਿਆ ਉਨ੍ਹਾਂ ਨੇ ਗਲੀਆਂ-ਨਾਲੀਆਂਸੜਕਾਂਸਾਫ਼-ਸਫ਼ਾਈ ਪ੍ਰਬੰਧਪੀਣ ਵਾਲੇ ਪਾਣੀਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਸਬੰਧੀ ਹੋ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਇਸ ਮੌਕੇ ਉਨ੍ਹਾਂ ਪਿੰਡ ਪੱਖੀ ਕਲਾ ਦੇ ਸਰਕਾਰੀ ਸਕੂਲ ਦਾ ਵੀ ਦੌਰਾ ਕੀਤਾ।

ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂਲੋੜਾਂ ਅਤੇ ਸੁਝਾਵ ਸੁਣੇ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ-ਹਿੱਤ ਵਿੱਚ ਕਈ ਇਤਿਹਾਸਕ ਫੈਸਲੇ ਲੈ ਰਹੀ ਹੈਜਿਸ ਨਾਲ ਸੂਬੇ ਦੇ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨਇਸ ਲਈ ਉਹ ਖੁਦ ਪਾਰਟੀ ਵਰਕਰ ਦੇ ਵਿਆਹ ਦੀ ਖੁਸ਼ੀ ਵਿੱਚ ਸ਼ਾਮਲ ਹੋਣ ਆਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਦੇ ਜੀਅ ਦਾ 10 ਲੱਖ ਰੁਪਏ ਤੱਕ ਸਰਕਾਰੀ ਅਤੇ ਇੰਨਪੈਨਲਡ ਹਸਪਤਾਲਾਂ ਵਿੱਚ ਇਲਾਜ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾਚੇਅਰਮੈਨ  ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡਸ੍ਰੀ ਮੁਕਤਸਰ ਸਾਹਿਬ ਸ. ਸੁਖਜਿੰਦਰ ਸਿੰਘ ਕਾਉਣੀਗੁਰਪ੍ਰੀਤ ਸਿੰਘ ਧਾਲੀਵਾਲ ਹਲਕਾ ਸੰਗਠਨ ਇੰਚਾਰਜ ਫਰੀਦਕੋਟਜਗਮੋਹਨ ਸਿੰਘ ਲੱਕੀ ਯੂਥ ਹਲਕਾ ਇੰਚਾਰਜ ਫਰੀਦਕੋਟਮਾਸਟਰ ਅਮਰਜੀਤ ਸਿੰਘ ਪਰਮਾਰ,ਸਰਪੰਚ ਗੁਰਜੰਟ ਸਿੰਘ ਹਸਨਭੱਟੀਸਰਪੰਚ ਹਰਜੀਤ ਸਿੰਘ ਚੰਨੀਆਂਦਵਿੰਦਰ ਸਿੰਘ ਭਾਗਥਲਾ ਕਲਾਂ ਬਲਾਕ ਪ੍ਰਧਾਨਗਗਨ ਪੱਖੀ ਕਲਾਭਰਪੂਰ ਕਾਉਣੀਗੁਰਪ੍ਰੀਤ ਸੱਗੂਸਿਮਰ ਪੱਖੀਗੁਰਮੇਲ ਪੱਖੀਲੱਖਾ ਬੁੱਟਰਯਾਦਵਿੰਦਰਪਵਨ ਸੇਖੋਂਰਿੰਕੂ ਸਮਾਧਾਂ ਵਾਲਾ ਸਮੇਤ ਹੋਰ ਪਾਰਟੀ ਦੇ ਹੋਰ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ