ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

ਬਰਨਾਲਾ, 9 ਫਰਵਰੀ
       ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਦੇ ਹੋਏ ਕਿਤਾਬ ਲਿਖਣਾ ਇੱਕ ਮਿਸਾਲ ਹੈ। ਇਸ ਨਾਲ ਜਿੱਥੇ ਓਨ੍ਹਾਂ ਦੀ ਆਪਣੀ ਸ਼ਖਸੀਅਤ ਵਿੱਚ ਨਿਖਾਰ ਆਉਂਦਾ ਹੈ ਓਥੇ ਉਹ ਦੂਜਿਆਂ ਲਈ ਵੀ ਪ੍ਰੇਰਨਾ ਬਣਦੇ ਹਨ।
    ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਰਨਾਲਾ ਵਾਸੀ ਸੱਤਵੀਂ ਜਮਾਤ ਦੀ ਗੁਰਸਿਫ਼ਤ ਕੌਰ ਦੀ ਕਿਤਾਬ "ਵੋਇਸ ਆਫ ਮਾਈ ਹਾਰਟ" ਰਿਲੀਜ਼ ਕਰਦਿਆਂ ਕੀਤਾ। ਗੁਰਸਿਫ਼ਤ ਕੌਰ ਸੈਕਰਡ ਹਾਰਟ ਕੌਨਵੈਂਟ ਸਕੂਲ ਬਰਨਾਲਾ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੀ ਹੈ। ਉਸਨੇ ਦੱਸਿਆ ਕਿ ਓਸਨੂੰ ਚੌਥੀ ਜਮਾਤ ਤੋਂ ਲਿਖਣ ਦਾ ਸ਼ੌਕ ਪਿਆ ਅਤੇ ਸਕੂਲ ਅਧਿਆਪਕਾ ਮਿਸ ਪ੍ਰਿਯੰਕਾ ਨੂੰ ਉਹ ਆਪਣਾ ਰੋਲ ਮਾਡਲ ਮੰਨਦੀ ਹੈ ਜਿਨ੍ਹਾਂ ਨੇ ਉਸਨੂੰ ਅੱਗੇ ਵਧਣ ਦੀ ਹੱਲਾਸ਼ੇਰੀ ਦਿੱਤੀ। ਉਸਨੂੰ ਕਵਿਤਾਵਾਂ ਲਿਖਣੀਆਂ ਅਤੇ ਪੇਂਟਿੰਗ ਪਸੰਦ ਹੈ। ਉਸਨੇ  "ਵੋਇਸ ਆਫ ਮਾਈ ਹਾਰਟ" ਕਿਤਾਬ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਵਿਚ ਕਵਿਤਾਵਾਂ ਸ਼ਾਮਲ ਕੀਤੀਆਂ ਹਨ ਜਿਨ੍ਹਾਂ ਵਿਚ ਸੁਫ਼ਨੇ, ਮੇਰਾ ਪਿਤਾ, ਬਚਪਨ, ਸਕੂਲ, ਕਿਤਾਬਾਂ, ਸਾਹਿਬਜ਼ਾਦੇ, ਰੁੱਖ, ਮੇਰਾ ਰੰਗਲਾ ਪੰਜਾਬ ਸਮੇਤ ਵੱਖ ਵੱਖ ਵਿਸ਼ਿਆਂ 'ਤੇ ਕਵਿਤਾਵਾਂ ਸ਼ਾਮਲ ਹਨ।
ਇਸ ਮੌਕੇ ਗੁਰਸਿਫ਼ਤ ਕੌਰ ਦੀ ਮਾਤਾ ਹਰਪ੍ਰੀਤ ਕੌਰ, ਪਿਤਾ ਅਤਿੰਦਰਪਾਲ ਸਿੰਘ, ਦਾਦਾ ਜਗਤਾਰ ਸਿੰਘ (ਸੇਵਾਮੁਕਤ ਏ ਡੀ ਓ), ਦਾਦੀ ਸਤਿੰਦਰਪਾਲ ਕੌਰ (ਸੇਵਾਮੁਕਤ ਅਧਿਆਪਕਾ) ਅਤੇ ਸਿੱਖਿਆ ਵਿਭਾਗ ਤੋਂ ਸਟਾਫ਼ ਮੌਜੂਦ ਸੀ। 

Advertisement

Latest News

ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਤਰਨ ਤਾਰਨ, 9 ਫਰਵਰੀ :        ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ
ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ
ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ