ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ


ਬਰਨਾਲਾ, 11 ਫਰਵਰੀ
         ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ।
   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲੀਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ ਅੰਡਰ ਬ੍ਰਿਜ ਤੋਂ ਅੱਗੇ ਨਵੇਂ ਸਿਨੇਮੇ ਕੋਲ ਲਾਈਟਾਂ ਸਬੰਧੀ ਅਤੇ ਜੌੜੇ ਪੰਪਾਂ ਤੋਂ ਸ਼ਕਤੀ ਕਲਾਂ ਮੰਦਰ ਨੇੜੇ ਰੇਲਵੇ ਸਟੇਸ਼ਨ ਤੱਕ ਡੀਵਾਈਡਰ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਮਾਰਕੀਟ ਕਮੇਟੀ ਨੂੰ ਗੱਡਾਖਾਨਾ ਚੌਕ ਦੀ ਪਾਰਕਿੰਗ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ।
ਓਨ੍ਹਾਂ ਵੱਖ ਵੱਖ ਵਿਦਿਅਕ ਅਦਾਰਿਆਂ ਨੇੜੇ ਟ੍ਰੈਫ਼ਿਕ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਬੈਰੀਕੇਡਿੰਗ/ਸਪੀਡ ਬਰੇਕਰ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਉਨ੍ਹਾਂ ਨਗਰ ਨਿਗਮ ਅਤੇ ਟ੍ਰੈਫਿਕ ਪੁਲੀਸ ਨੂੰ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਵਾਉਣ, ਸਮੇਂ ਸਮੇਂ 'ਤੇ ਸਬੰਧਤ ਧਿਰਾਂ ਨਾਲ ਮੀਟਿੰਗ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਮਸਲੇ ਦੇ ਹੱਲ ਲਈ ਲੋਕ ਵੀ ਪੂਰਾ ਸਹਿਯੋਗ ਦੇਣ।
   ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਤੋਂ ਇਲਾਵਾ ਨਗਰ ਨਿਗਮ, ਟ੍ਰੈਫ਼ਿਕ ਪੁਲਿਸ ਤੋਂ ਅਧਿਕਾਰੀ ਹਾਜ਼ਰ ਸਨ। 

Advertisement

Latest News

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ  ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ
ਚੰਡੀਗੜ੍ਹ, 11 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ...
ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ
ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ