ਯੋਗ ਨਸ਼ੇ ਤੋਂ ਮੁਕਤੀ ਲਈ ਹੋ ਰਿਹਾ ਹੈ ਸਹਾਈ ਸਿੱਧ : ਅਮਨਪ੍ਰੀਤ ਕੌਰ 

ਯੋਗ ਨਸ਼ੇ ਤੋਂ ਮੁਕਤੀ ਲਈ ਹੋ ਰਿਹਾ ਹੈ ਸਹਾਈ ਸਿੱਧ : ਅਮਨਪ੍ਰੀਤ ਕੌਰ 

ਸੀਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੜਾਊ ਕੇਂਦਰਾਂ ਵਿੱਚ ਮਰੀਜਾਂ ਨੂੰ ਕਰਵਾਇਆ ਜਾ ਰਿਹਾ ਹੈ ਯੋਗ 

 

ਯੋਗ ਨਸ਼ੇ ਤੋਂ ਮੁਕਤੀ ਲਈ ਹੋ ਰਿਹਾ ਹੈ ਸਹਾਈ ਸਿੱਧ : ਅਮਨਪ੍ਰੀਤ ਕੌਰ 

 

ਫਿਰੋਜ਼ਪੁਰ 5 ਮਈ 2025 (ਸੁਖਵਿੰਦਰ ਸਿੰਘ):-  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਜਾਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ਼ਲਾਘਾਯੋਗ ਪਹਿਲ ਕਰਦੇ ਹੋਏ ਸੀਐਮ ਦੀ ਯੋਗਸ਼ਾਲਾ ਜ਼ਿਲ੍ਹੇ ਦੇ ਨਸ਼ਾ ਛੜਾਊ ਕੇਂਦਰਾਂ ਵਿੱਚ ਵੀ ਸ਼ੁਰੂ ਕੀਤੀ ਗਈ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੁਆਰਡੀਨੇਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਰੂਪ ਨਾਲ ਤਾਕਤਵਰ ਬਣਾਉਣ ਲਈ ਹੁਣ ਨਸ਼ਾ ਛੜਾਊ ਕੇਂਦਰਾਂ ਵਿੱਚ ਵੀ ਨਿਯਮਿਤ ਰੂਪ ਨਾਲ ਯੋਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

 

ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਥਿਤ ਸਿਵਲ ਹਸਪਤਾਲ ਵਿੱਚ ਨਸ਼ਾ ਛੁਡਾਊ ਕੇਂਦਰ ਵਿੱਚ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਯੋਗ ਟਰੇਨਰ ਬਲਜਿੰਦਰ ਸਿੰਘ ਵੱਲੋਂ ਤਕਰੀਬਨ 15 ਮਰੀਜ਼ਾਂ ਨੂੰ ਯੋਗ ਅਭਿਆਸ ਕਰਾਇਆ ਜਾਂਦਾ ਹੈ।

 

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਮੁੱਖ ਰੂਪ ਨਾਲ ਰਿਲੈਕਸੇਸ਼ਨ ਬਰੀਦਿੰਗ, ਅਵੇਅਰਨੈਸ ਮੈਡੀਟੇਸ਼ਨ, ਸੂਖਮ ਥੈਰੇਪੀ, ਕਲੈਪਿੰਗ, ਯੋਗ ਆਸਨ ਅਤੇ ਪ੍ਰਾਣਾਯਾਮ ਵਰਗੀਆਂ ਯੋਗ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ। ਇਹ ਸਾਰੀਆਂ ਯੋਗ ਕਿਰਿਆਵਾਂ ਮਰੀਜ਼ਾਂ ਨੂੰ ਤਨਾਅ ਮੁਕਤ ਕਰਕੇ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਸਵਾਸਥ ਨੂੰ ਬਿਹਤਰ ਬਣਾ ਕੇ ਨਸ਼ੇ ਤੋਂ ਮੁਕਤ ਹੋਣ ਵਿੱਚ ਬਹੁਤ ਹੀ ਮਦਦਗਾਰ ਸਾਬਤ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਅਭਿਆਨ ਦਾ ਉਦੇਸ਼ ਨਾ ਕੇਵਲ ਨਸ਼ੇ ਤੋਂ ਮੁਕਤੀ ਦਿਵਾਉਣਾ ਬਲ ਕੇ ਨਸ਼ੇ ਦੇ ਆਦੀ ਹੋਏ ਲੋਕਾਂ ਨੂੰ ਇੱਕ ਨਵਾਂ ਸਿਹਤਮੰਦ ਤੇ ਖੁਸ਼ਹਾਲ ਜੀਵਨ ਦੇਣਾ ਵੀ ਹੈ ਤਾਂ ਕਿ ਉਹ ਮੁੜ ਤੋਂ ਆਤਮਵਿਸ਼ਵਾਸੀ ਬਣ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਇੱਕ ਚੰਗਾ ਜੀਵਨ ਬਤੀਤ ਕਰ ਸਕਣ।

****

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ