ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ 19 ਦਸੰਬਰ ਨੂੰ: ਰੋਜ਼ਗਾਰ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ:
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ 19 ਦਸੰਬਰ 2025 ਦਿਨ ਸ਼ੁਕਰਵਾਰ ਨੂੰ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੜਕੀਆਂ ਲਈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜਗਾਰ ਅਫਸਰ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਲਗਾਏ ਜਾ ਰਹੇ ਇਸ ਸਿਹਤ ਅਤੇ ਰੋਜ਼ਗਾਰ ਕੈਂਪ ਵਿੱਚ ਇਸ ਦਫਤਰ ਵੱਲੋਂ 19 ਦਸੰਬਰ 2025 ਨੂੰ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ 12 ਤੋਂ ਵੱਧ ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ 500 ਤੋਂ ਵੱਧ ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ।
ਸੋ, ਰੋਜ਼ਗਾਰ ਲਈ ਚਾਹਵਾਨ ਲੜਕੀਆਂ ਜਿਨ੍ਹਾਂ ਦੀ ਵਿੱਦਿਅਕ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ ਹੈ, ਉਹ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈ ਕੇ ਰੁਜ਼ਗਾਰ ਦੇ ਮੌਕਿਆਂ ਦਾ ਲਾਭ ਪ੍ਰਾਪਤ ਕਰ ਸਕਦੀਆਂ ਹਨ।
ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।


