ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

ਬਰਨਾਲਾ, 16 ਮਈ   ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰ ਕੇ ਮਨਾਇਆ ਗਿਆ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਡਾ. ਸਿੱਧੂ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। 

    ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸਾਕਸ਼ੀ ਸੋਨੀ ਅਤੇ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਇਸ ਸਾਲ ਰਾਸ਼ਟਰੀ ਡੇਂਗੂ ਦਿਵਸ “ਡੇਂਗੂ ਕੰਟਰੋਲ : ਕਲੀਨ,ਚੈੱਕ ਅਤੇ ਕਵਰ “ ਵਿਸ਼ੇ ਦੇ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਮਨਾਇਆ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਦੱਸਿਆ ਗਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ 'ਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਚ ਚੈੱਕਅੱਪ ਕਰਾਉਣਾ ਚਾਹੀਦਾ ਹੈ। 

    ਗੁਰਮੇਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸਹਿਣਾ ਅਤੇ ਸੁਰਿੰਦਰ ਸਿੰਘ ਹੈਲਥ ਸੁਪਰਵਾਈਜ਼ਰ, ਮਨਪ੍ਰੀਤ ਸ਼ਰਮਾ, ਗਣੇਸ਼ ਦੱਤ ਅਤੇ ਜਸਵਿੰਦਰ ਸਿੰਘ ਵੱਲੋਂ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਵਿੱਚ ਪਲਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਇਸ ਦਾ ਮੱਛਰ ਹਫਤੇ 'ਚ ਆਂਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਹਰੇਕ ਸ਼ੁੱਕਰਵਾਰ ਨੂੰ ਖੁਸ਼ਕ ਦਿਨ (ਫਰਾਈ ਡੇ, ਡਰਾਈ ਡੇ) ਡੇਂਗੂ ਦੇ ਲਾਰਵੇ ਦੇ ਪੈਦਾ ਹੋਣ ਦੀ ਜਗਾ ਜਿਵੇਂ ਕੂਲਰ ਗਮਲੇ ਫਰਿੱਜ ਦੀ ਬੈਕ ਟ੍ਰੇਅ ਅਤੇ ਪਾਣੀ ਜਮਾਂ ਕਰਨ ਦੇ ਸੋਮਿਆਂ ਨੂੰ ਸਾਫ ਕਰਨ ਅਤੇ ਸੁਕਾਉਣਾ ਚਾਹੀਦਾ ਹੈ।

   ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਡੇਂਗੂ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ਘਰੇਲੂ ਨੁਸਖ਼ੇ, ਇਲਾਜ ਚ ਦੇਰੀ ਕਰਨ ਨਾਲ ਕਈ ਵਾਰ ਖਤਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਆਓ ਅੱਜ ਰਾਸ਼ਟਰੀ ਡੇਂਗੂ ਦਿਵਸ ਤੇ ਆਪ ਜਾਗਰੂਕ ਹੋ ਕੇ ਸਮਾਜ ਨੂੰ ਜਾਗਰੂਕ ਕਰੀਏ ਅਤੇ ਡੇਂਗੂ ਮੁਕਤ ਪੰਜਾਬ ਦੀ ਸਿਰਜਣਾ ਕਰੀਏ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ