ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜਿਲਕਾ 12 ਜੁਲਾਈ 2025…

  ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

Related Posts

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 1 ਮਈ 2026 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇੱਕ ਰੋਜ਼ਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 1 ਮਈ 2026 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇੱਕ ਰੋਜ਼ਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ
ਚੰਡੀਗੜ੍ਹ, 30, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-   ਪੰਜਾਬ ਦੀ ਰਾਜਨੀਤੀ ਵਿੱਚ ਹਾਲ ਹੀ ਵਿੱਚ ਹੋਈ ਵੱਡੀ ਉਥਲ-ਪੁਥਲ ਤੋਂ ਬਾਅਦ, ਮੁੱਖ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-05-2026 ਅੰਗ 658
ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ
ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ
ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ