ਸਿਹਤ ਵਿਭਾਗ ਵਲੋਂ ਕੋਵਿਡ-19 ਸੰਬੰਧੀ ਸਲਾਹਕਾਰੀ ਜਾਰੀ
By Azad Soch
On
ਫ਼ਿਰੋਜ਼ਪੁਰ, 17 ਜੂਨ ( )
ਸਿਹਤ ਵਿਭਾਗ ਵਲੋਂ ਕਰੋਨਾ ਵਾਇਰਸ ਦੇ ਮਾਮਲਿਆਂ ਸੰਬਧੀ ਸਿਹਤ ਸਲਾਹਕਾਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਵਿਡ-19 ਮਾਮਲਿਆਂ ਵਿੱਚ ਹਲਕਾ ਵਾਧਾ ਦੇਖਣ ਵਿੱਚ ਆਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਲੋਕਾਂ ਦੀ ਸੁਰੱਖਿਆ ਲਈ ਐਡਵਾਈਜ਼ਰੀ ਜਾਰੀ ਕੀਤੀ ਜਾਂਦੀ ਹੈ। ਹਾਲਾਂਕਿ, ਪੰਜਾਬ ਰਾਜ ਵਿੱਚ ਸਥਿਤੀ ਨਿਯੰਤਰਣ ਹੇਠ ਹੈ ਅਤੇ ਸਿਹਤ ਵਿਭਾਗ ਪੂਰੀ ਤਿਆਰੀ ਵਿੱਚ ਹੈ, ਫਿਰ ਵੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁੱਢਲੀ ਸੁਰੱਖਿਆ ਸਾਵਧਾਨੀਆਂ ਜ਼ਰੂਰ ਅਪਣਾਉਣ।
ਉਨ੍ਹਾਂ ਦੱਸਿਆ ਕਿ ਵੱਡੀ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕ ਭੀੜ ਭਾੜ ਵਾਲੀਆਂ ਜਾਂ ਬੰਦ ਥਾਵਾਂ 'ਤੇ ਮਾਸਕ ਜ਼ਰੂਰ ਪਾ ਕੇ ਰੱਖਣ। ਸਿਹਤ ਮੁਲਾਜ਼ਮਾਂ ਨੂੰ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਸਕ ਪਹਿਨਣ ਅਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਣ। ਖੰਘਣ ਜਾਂ ਛੀਕਣ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਕੋਹਣੀ ਦੇ ਮੋੜ ਨਾਲ ਢੱਕੋ। ਜੇਕਰ ਬੁਖਾਰ, ਖੰਘ, ਜਾਂ ਸਾਹ ਲੈਣ ਵਿੱਚ ਦਿੱਕਤ ਹੈ ਤਾਂ ਮਾਸਕ ਪਹਿਨੋ ਅਤੇ ਤੁਰੰਤ ਡਾਕਟਰ ਨੂੰ ਵਿਖਾਓ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੀੜ-ਭਾੜ ਵਾਲੀਆਂ ਜਾਂ ਘੱਟ ਹਵਾਦਾਰ ਥਾਵਾਂ ਤੋਂ ਬਚੋ, ਖਾਸ ਕਰਕੇ ਜੇ ਤੁਹਾਨੂੰ ਪਹਿਲਾਂ ਤੋਂ ਕੋਈ ਸਿਹਤ ਸਮੱਸਿਆ ਹੈ। ਬਿਨਾਂ ਹੱਥ ਧੋਤੇ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾਂ ਛੂਹੋ। ਸਰਵਜਨਕ ਥਾਵਾਂ 'ਤੇ ਥੂਕਣ ਤੋਂ ਬਚੋ। ਸਵੈ-ਉਪਚਾਰ ਨਾ ਕਰੋ, ਖਾਸ ਕਰਕੇ ਸਾਹ ਸਬੰਧੀ ਲੱਛਣਾਂ ਲਈ, ਹਮੇਸ਼ਾ ਡਾਕਟਰੀ ਸਲਾਹ ਲਵੋ।
Tags:
Latest News
14 Jul 2025 20:58:19
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...