ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਰਲੀਫ਼ ਕੈਂਪਾਂ ਵਿੱਚ ਮੈਡੀਕਲ ਸਹੂਲਤਾਂ ਦਾ ਲਿਆ ਜ਼ਾਇਜ਼ਾ

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਰਲੀਫ਼ ਕੈਂਪਾਂ ਵਿੱਚ ਮੈਡੀਕਲ ਸਹੂਲਤਾਂ ਦਾ ਲਿਆ ਜ਼ਾਇਜ਼ਾ

ਫਾਜ਼ਿਲਕਾ 2 ਸਤੰਬਰ

ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰੋਹਿਤ ਗੋਇਲ  ਸਹਾਇਕ ਸਿਵਿਲ ਸਰਜਨ  ਅਤੇ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੇ  ਨਾਲ-ਨਾਲ  ਡਾਕਟਰ  ਅਰਪਿਤ ਗੁਪਤਾ  ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਰਲੀਫ਼ ਕੈਂਪਾਂ ਵਿੱਚ ਦਿੱਤੀਆਂ ਜਾ ਰਹੀਆਂ ਮੈਡੀਕਲ ਸਹੂਲਤਾਂ ਦਾ ਜ਼ਾਇਜ਼ਾ ਲਿਆ। ਇਸ ਸਮੇਂ ਉਹਨਾਂ ਨਾਲ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਅਤੇ ਰਾਜੇਸ਼ ਕੁਮਾਰ ਜਿਲ੍ਹਾ ਪ੍ਰੋਗ੍ਰਾਮ ਮੈਨੇਜਰ ਸਨ।
ਇਸ ਸਮੇਂ ਉਹਨਾਂ ਮੈਡੀਕਲਾਂ ਟੀਮਾਂ ਤੋਂ ਆ ਰਹੀਆਂ ਮੁਸ਼ਕਿਲਾਂ ਜਾਂ ਦਵਾਈਆਂ ਤੇ ਸਟਾਕ ਸਬੰਧੀ ਜਾਣਕਾਰੀ ਲਈ। ਇਸ ਸਮੇਂ ਡਾਕਟਰ ਕਵਿਤਾ ਸਿੰਘ ਨੇ ਪਿੰਡ ਮੌਜਮ ਵਿਖੇ ਰਲੀਫ਼ ਕੈਂਪ ਵਿੱਚ ਗਰਭਵਤੀ ਮਾਂਵਾਂ ਦਾ ਚੈੱਕਅੱਪ ਕੀਤਾ ਅਤੇ ਜਨੇਪਾ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਕਰਵਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਦਿਨ ਰਾਤ ਤਨ ਮਨ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀਆਂ    22      ਟੀਮਾਂ ਦਿਨ ਰਾਤ ਕੰਮ ਕਰ ਰਹੀਆਂ ਹਨ। ਹੁਣ ਤੱਕ       ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਜਾਂ ਚੁੱਕੀਆਂ ਹਨ। ਡਾਕਟਰ  ਰੋਹਿਤ ਗੋਇਲ ਅਤੇ ਡਾਕਟਰ ਅਰਪਿਤ ਗੁਪਤਾ  ਵਲੋਂ  ਕੱਵਾਲੀਆਂ  ਹੈਡ ਦਾ ਦੌਰਾ ਕੀਤਾ ਅਤੇ ਪਾਣੀ  ਦੀ  ਸਥਿਤੀ ਦਾ ਜਾਇਜ਼ਾ ਲਿਆ.  ਉਹਨਾਂ  ਟੀਮ  ਨੂੰ ਹਿਦਾਇਤ ਕੀਤੀ ਕਿ ਸਵੇਰ ਵੇਲੇ  2 ਟੀਮ ਕਿਸ਼ਤੀਆਂ ਰਹੀ ਲੋਕਾਂ ਨੂੰ ਸਿਹਤ ਸਹੂਲਤਾਂ ਜਾਰੀ ਰੱਖੇ ਅਤੇ  2 ਟੀਮ ਪੁਲ ਤੇ  ਐਮਰਜੈਂਸੀ ਸੇਵਾਵਾਂ ਦੇਖਿਆ ਕਰੇ. 

Tags:

Advertisement

Latest News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
  ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ