ਸਿਹਤ ਵਿਭਾਗ ਟੀਮਾਂ ਵੱਲੋਂ 203 ਨਰਸਰੀਆਂ, ਨਿਰਮਾਣ ਅਧੀਨ ਇਮਾਰਤਾਂ ਵਿੱਚ ਲਾਰਵੇ ਦਾ ਨਿਰੀਖਣ

ਸਿਹਤ ਵਿਭਾਗ ਟੀਮਾਂ ਵੱਲੋਂ 203 ਨਰਸਰੀਆਂ,  ਨਿਰਮਾਣ ਅਧੀਨ ਇਮਾਰਤਾਂ ਵਿੱਚ ਲਾਰਵੇ ਦਾ ਨਿਰੀਖਣ

ਮਾਲੇਰਕੋਟਲਾ, 20  ਜੂਨ –

                          ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੇ ਚੈਕਿੰਗਾਂ ਕੀਤੀਆਂ ਗਈਆਂ । ਜਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲ੍ਹੇ ਅੰਦਰ ਨਿਰਮਾਣ ਅਧੀਨ ਇਮਾਰਤਾਂ ਤੇ ਖਾਲੀ ਪਏ ਪਲਾਟਾਂ, ਨਰਸਰੀਆਂ ਵਿੱਚ ਲਾਰਵੇ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਟੀਮਾਂ ਵੱਲੋਂ ਜਿਲ੍ਹੇ ਵਿੱਚ 203 ਨਰਸਰੀਆਂ, ਨਿਰਮਾਣ ਇਮਾਰਤਾਂ, ਪਲਾਟਾਂ.ਤੇ ਘਰਾਂ ਵਿੱਚ ਪਏ ਕਰੀਬ 2800 ਕੰਟੇਨਰਾਂ ਵਿੱਚ 6 ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ |

                     ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਪਾਣੀ ਵਾਲੀਆਂ ਟੈਂਕੀਆਂਕੂਲਰਾਂਗਮਲਿਆਂਖਾਲੀ ਪਏ ਬਰਤਨਾਂਟਾਇਰਾਂਅਤੇ ਹੋਰ ਉਹਨਾਂ ਥਾਵਾਂ ਤੇ ਪਾਣੀ ਇਕੱਠਾ ਨਾ ਹੋਣ ਦੇਣ ,ਹਫਤੇ ਵਿੱਚ ਘੱਟੋ ਘੱਟ ਇੱਕ ਵਾਰ ਟੈਂਕੀਆਂ ਅਤੇ ਕੂਲਰਾਂ ਦੀ ਸਫਾਈ ਕਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਲਈ ਸਿਹਤ ਵਿਭਾਗ ਨੂੰ ਵੱਖ – ਵੱਖ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕੀਤੀ ।  ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਉਹਨਾਂ ਥਾਵਾਂ ਨੂੰ ਚੁਣਿਆ ਜਾਂਦਾ ਹੈ ਜਿੱਥੇ ਡੇਂਗੂ ਪੈਦਾ ਹੋਣ ਦੀਆਂ ਸੰਭਾਵਨਾਵਾਂ ਹੁੰਦੀਆਂ ਹਨ ਅਤ ਮੌਕੇ ਤੇ ਹੀ ਲਾਰਵੇ ਨੂੰ ਨਸ਼ਟ ਕੀਤਾ ਜਾਂਦਾ ਹੈ।

                    ਇਸ ਮੌਕੇ ਮਾਸ ਮੀਡੀਆ ਅਫ਼ਸਰ ਰਣਬੀਰ ਸਿੰਘ ਢੰਡੇਐਨ.ਵੀ.ਬੀ.ਡੀ.ਸੀ.ਪੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਰਾਜੇਸ਼ ਰਿਖੀਐਨ.ਵੀ.ਬੀ.ਡੀ.ਸੀ.ਪੀ ਸਹਾਇਕ ਮੁਹੰਮਦਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਟੀਮ ਦੇ ਮੈਂਬਰ ਹਾਜ਼ਰ ਸਨ।

Tags:

Advertisement

Latest News

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...
ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ