ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਫਰਵਰੀ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨਾਂ ਕਿਸੇ ਭੇਦਭਾਵ ਦੇ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਜਾਰੀ ਕਰਨ ਦਾ ਵਾਅਦਾ ਕੀਤਾ ਹੈ, ਅਤੇ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਡਾਕਟਰੀ ਇਲਾਜ ਲਈ ਕਰਜ਼ਾ ਲੈਣ ਦੀ ਜ਼ਰੂਰਤ ਨਹੀਂ ਪਵੇਗੀ।
ਉਨ੍ਹਾਂ ਅੱਜ ਆਪਣੇ ਪਿੰਡ ਸ਼ਾਹਪੁਰ ਜਹਾਜ਼ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖਮੰਤਰੀ ਸਿਹਤ ਯੋਜਨਾ ਬਨਾਉਣ ਲਈ ਰਜਿਸਟਰੇਸ਼ਨ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾਣਗੇ ਤਾਂ ਜੋ ਜਲਦ ਹੈਲਥ ਕਾਰਡ ਬਣਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਹੈਲਥ ਕਾਰਡ ਬਣਾਉਣ ਲਈ ਹੁਣ ਤੱਕ ਸਾਢੇ ਤਿੰਨ ਲੱਖ ਅਪਾਇੰਟਮੈਂਟ ਸਲਿੱਪਾਂ ਵੰਡੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਦੱਸਿਆ ਨੇ ਲੋਕ ਇਸ ਯੋਜਨਾ ਦਾ ਲਾਭ ਉਠਾਉਣਾ ਲਈ ਹੈਲਥ ਕਾਰਡ ਬਣਾਉਣ ਲਈ ਆਪਣਾ ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ ਲੈ ਕੇ ਆਉਣ। ਇਸ ਤੋਂ ਇਲਾਵਾ, 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਦੀ ਲੋੜ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਕਾਰਡ ਦਿਲ ਦੀ ਬਿਮਾਰੀ, ਕੈਂਸਰ, ਗੁਰਦੇ ਅਤੇ ਜਿਗਰ ਦੀਆਂ ਬਿਮਾਰੀਆਂ, ਗੰਭੀਰ ਦੁਰ ਘਟਨਾਤਮਕ ਸੱਟਾਂ, ਵੱਡੀਆਂ ਸਰਜਰੀਆਂ ਅਤੇ ਲੰਬੇ ਸਮੇਂ ਲਈ ਹਸਪਤਾਲ ਵਿੱਚ ਰਹਿਣ ਨਾਲ ਸਬੰਧਤ ਖਰਚਿਆਂ ਨੂੰ ਕਵਰ ਕਰਦਾ ਹੈ। ਇਸ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਵਿੱਤੀ ਬੋਝ ਕਾਫ਼ੀ ਘੱਟ ਜਾਵੇਗਾ, ਭਾਵੇਂ ਉਹ ਜਾਤ ਅਤੇ ਪਰਿਵਾਰ ਦੀ ਪਰਵਾਹ ਕੀਤੇ ਬਿਨਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ 3 ਕਰੋੜ ਲੋਕਾਂ ਨੂੰ ਸਿਹਤ ਕਾਰਡ ਦਿੱਤੇ ਜਾਣਗੇ, ਜਿਸ ਨਾਲ ਉਹ ਲਗਭਗ 900 ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਣਗੇ। ਇਸ ਯੋਜਨਾ ਦੇ ਤਹਿਤ, 10 ਲੱਖ ਰੁਪਏ ਤੱਕ ਦੇ ਸਾਰੇ ਇਲਾਜ ਖਰਚਿਆਂ ਦਾ ਨਿਪਟਾਰਾ ਹਸਪਤਾਲਾਂ ਅਤੇ ਬੀਮਾ ਏਜੰਸੀ ਵਿਚਕਾਰ ਸਿੱਧਾ ਕੀਤਾ ਜਾਵੇਗਾ, ਇਸ ਲਈ ਮਰੀਜ਼ਾਂ ਨੂੰ ਆਪਣੀ ਜੇਬ ਵਿੱਚੋਂ ਕੋਈ ਪੈਸਾ ਨਹੀਂ ਦੇਣਾ ਪਵੇਗਾ।

_260129_224019.jpg)